26.6 C
Patiāla
Monday, April 29, 2024

ਕਾਂਗਰਸ ਦੇ ਖਾਤੇ ਜਾਮ ਕਰਨਾ ਸਿਆਸੀ ਸਾਜ਼ਿਸ਼: ਸੰਤੋਸ਼ ਚੌਧਰੀ

Must read


ਪੱਤਰ ਪ੍ਰੇਰਕ

ਫਗਵਾੜਾ, 31 ਮਾਰਚ

ਸਾਬਕਾ ਕੇਂਦਰੀ ਮੰਤਰੀ ਸੰਤੋਸ਼ ਚੌਧਰੀ ਨੇ ਟੈਕਸ ’ਚ ਕਥਿਤ ਗੜਬੜੀ ਨੂੰ ਲੈ ਕੇ ਕਾਂਗਰਸ ਪਾਰਟੀ ਨੂੰ 1823 ਕਰੋੜ ਰੁਪਏ ਦੀ ਅਦਾਇਗੀ ਸਬੰਧੀ ਸ਼ੁੱਕਰਵਾਰ ਨੂੰ ਇਨਕਮ ਟੈਕਸ ਵਿਭਾਗ ਵੱਲੋਂ ਜਾਰੀ ਕੀਤੇ ਨੋਟਿਸ ਨੂੰ ਚੋਣ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਪਾਰਟੀ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪਹਿਲਾਂ ਹੀ ਆਮਦਨ ਕਰ ਵਿਭਾਗ ਵੱਲੋਂ 210 ਕਰੋੜ ਰੁਪਏ ਦਾ ਜੁਰਮਾਨਾ ਲਾਉਣ ਤੇ ਬੈਂਕ ਖਾਤੇ ਫਰੀਜ਼ ਕੀਤੇ ਜਾਣ ਕਾਰਨ ਪੂੰਜੀ ਦੀ ਘਾਟ ਦਾ ਸਾਹਮਣਾ ਕਰ ਰਹੀ ਹੈ ਤੇ ਹੁਣ ਇਹ ਨਵਾਂ ਨੋਟਿਸ ਜਾਰੀ ਕਰਨਾ ਸਿਆਸੀ ਸਾਜ਼ਿਸ਼ ਵੱਲ ਇਸ਼ਾਰਾ ਕਰਦਾ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਹ ਲੋਕਤੰਤਰ ਲਈ ਖ਼ਤਰਾ ਹੈ।



News Source link

- Advertisement -

More articles

- Advertisement -

Latest article