31.7 C
Patiāla
Friday, May 3, 2024

‘ਗੋਆ ਵਿੱਚ ‘ਆਪ’ ਨੇ ‘ਰਿਸ਼ਵਤ’ ਦੀ ਰਕਮ ਨਾਲ ਕੀਤਾ ਸੀ ਚੋਣ ਪ੍ਰਚਾਰ’

Must read


ਨਵੀਂ ਦਿੱਲੀ, 31 ਮਾਰਚ

ਸੀਬੀਆਈ ਅਤੇ ਆਮਦਨ ਕਰ ਵਿਭਾਗ ਨੇ ਵੱਖ-ਵੱਖ ਜਾਂਚਾਂ ’ਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਾਅਵੇ ਦੀ ਪੁਸ਼ਟੀ ਕੀਤੀ ਹੈ ਕਿ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ 45 ਕਰੋੜ ਰੁਪਏ ਦੀ ਕਥਿਤ ਰਿਸ਼ਵਤ ਦੀ ਵਰਤੋਂ ‘ਆਪ’ ਨੇ 2022 ਦੇ ਗੋਆ ਚੋਣ ਪ੍ਰਚਾਰ ਲਈ ਕੀਤੀ ਸੀ। ਇਹ ਜਾਣਕਾਰੀ ਅਦਾਲਤ ’ਚ ਦਾਇਰ ਦਸਤਾਵੇਜ਼ਾਂ ਤੋਂ ਮਿਲੀ ਹੈ। ਈਡੀ ਨੇ ਹਾਲ ਹੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਦਾਅਵਾ ਕੀਤਾ ਸੀ ਕਿ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮੁਕੱਦਮਾ ਚਲਾਇਆ ਜਾ ਸਕਦਾ ਹੈ। ਉਧਰ, ਈਡੀ ਨੇ ਦਾਅਵਾ ਕੀਤਾ ਹੈ ਕਿ ਭ੍ਰਿਸ਼ਟਾਚਾਰ ਦੇ ਹੋ ਰਹੇ ਖੁਲਾਸਿਆਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ‘ਆਪ’ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਸਕਦੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article