38 C
Patiāla
Friday, May 3, 2024

ਚੋਣਾਂ ਕਾਰਨ ਟੈਕਸ ਨੋਟਿਸ ’ਤੇ ਕਾਂਗਰਸ ਖ਼ਿਲਾਫ ਆਮਦਨ ਕਰ ਵਿਭਾਗ ਕੋਈ ਕਾਰਵਾਈ ਨਹੀਂ ਕਰੇਗਾ – Punjabi Tribune

Must read


ਨਵੀਂ ਦਿੱਲੀ, 1 ਅਪਰੈਲ

ਆਮਦਨ ਕਰ ਵਿਭਾਗ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਲਗਪਗ 3500 ਕਰੋੜ ਰੁਪਏ ਦੇ ਟੈਕਸ ਡਿਮਾਂਡ ਨੋਟਿਸਾਂ ਦੇ ਸਬੰਧ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵਿਰੁੱਧ ਕੋਈ ਜ਼ਬਰਦਸਤੀ ਕਾਰਵਾਈ ਨਹੀਂ ਕਰੇਗਾ। ਜਸਟਿਸ ਬੀਵੀ ਨਾਗਰਥਨਾ ਅਤੇ ਜਸਟਿਸ ਔਗਸਟਿਨ ਜਾਰਜ ਮਸੀਹ ਦੇ ਬੈਂਚ ਨੇ ਆਮਦਨ ਕਰ ਵਿਭਾਗ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਦਾ ਬਿਆਨ ਦਰਜ ਕੀਤਾ ਕਿ ਮੌਜੂਦਾ ਹਾਲਾਤਾਂ ਵਿੱਚ ਇਸ ਮਾਮਲੇ ‘ਤੇ ਅੰਤਿਮ ਫੈਸਲਾ ਹੋਣ ਤੱਕ ਕੋਈ ਤੁਰੰਤ ਕਾਰਵਾਈ ਨਹੀਂ ਕੀਤੀ ਜਾਵੇਗੀ। ਬੈਂਚ ਨੇ ਮੰਗ ਨੋਟਿਸ ’ਤੇ ਕਾਂਗਰਸ ਦੀ ਪਟੀਸ਼ਨ ’ਤੇ ਸੁਣਵਾਈ ਜੁਲਾਈ ਤੱਕ ਅੱਗੇ ਪਾ ਦਿੱਤੀ।



News Source link

- Advertisement -

More articles

- Advertisement -

Latest article