ਨਵੀਂ ਦਿੱਲੀ, 2 ਅਪਰੈਲ
ਐਨਫੋਰਸਮੈਂਟ ਡਾਇਰੈਕਟਰੋਰੇਟ (ਈਡੀ) ‘ਪੈਸੇ ਬਦਲੇ ਸਵਾਲ’ ਘੁਟਾਲੇ ਦੇ ਮਾਮਲੇ ’ਚ ਤ੍ਰਿਣਮੂਲ ਕਾਂਗਰਸ ਦੇ ਆਗੂ ਮਹੂਆ ਮੋਇਤਰਾ ਅਤੇ ਕਾਰੋਬਾਰੀ ਦਰਸ਼ਨ ਹੀਰਾਨੰਦਾਨੀ ਖ਼ਿਲਾਫ਼ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਸੀਬੀਆਈ ਨੇ ਇਕ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਦੋਵਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸੂਤਰਾਂ ਅਨੁਸਾਰ ਇਹ ਮਾਮਲਾ ਦੋ ਤਿੰਨ ਦਿਨ ਪਹਿਲਾਂ ਦਰਜ ਕੀਤਾ ਗਿਆ ਸੀ। ਕੇਂਦਰੀ ਏਜੰਸੀ ਵਿਦੇਸ਼ੀ ਮੁਦਰਾ ਅਧਿਨਿਯਮ (ਫੇਮਾ) ਦੀਆਂ ਧਾਰਾਵਾਂ ਤਹਿਤ ਦੋਵਾਂ ਖ਼ਿਲਾਫ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ’ਚ ਮੋਇਤਰਾ ਅਤੇ ਦੁਬਈ ’ਚ ਰਹਿ ਰਹੇ ਕਾਰੋਬਾਰੀ ਹੀਰਾਨੰਦਾਨੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਹ ਕੰਮਾਂ ’ਚ ਰੁੱਝੇ ਹੋਣ ਦਾ ਹਵਾਲਾ ਦੇ ਕੇ ਏਜੰਸੀ ਅੱਗੇ ਪੇਸ਼ ਨਹੀਂ ਹੋਏ। -ਪੀਟੀਆਈ