28.8 C
Patiāla
Friday, April 12, 2024

ਲੋਕ ਸਭਾ ਚੋਣਾਂ: ‘ਆਪ’ ਨੇ ਪੰਜਾਬ ’ਚ ਦੋ ਉਮੀਦਵਾਰ ਐਲਾਨੇ – Punjabi Tribune

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 2 ਅਪਰੈਲ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਦੋ ਉਮੀਦਵਾਰਾਂ ’ਚੋਂ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਅਤੇ ਮਾਲਵਿੰਦਰ ਸਿੰਘ ਕੰਗ ਨੂੰ ਆਨੰਦ਼ਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਪੰਜਾਬ ’ਚ ਅੱਠ ਉਮੀਦਵਾਰਾਂ ਦਾ ਐਲਾਨ ਕੀਤਾ ਸੀ ਜਿਸ ’ਚ ਜਲੰਧਰ ਤੋਂ ਆਪ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ ’ਚ ਸ਼ਾਮਲ ਹੋ ਗਏ ਸਨ। ਅੱਜ ਐਲਾਨੇ ਉਮੀਦਵਾਰਾਂ ਨਾਲ ‘ਆਪ’ ਦੇ ਪੰਜਾਬ ’ਚ ਉਮੀਦਵਾਰਾਂ ਦੀ ਕੁੱਲ ਗਿਣਤੀ ਨੌਂ ਹੋ ਗਈ ਹੈ।News Source link

- Advertisement -

More articles

- Advertisement -

Latest article