ਨਵੀਂ ਦਿੱਲੀ, 3 ਅਪਰੈਲ
ਬਾਕਸਿੰਗ ’ਚ ਭਾਰਤ ਦਾ ਪਹਿਲੇ ਓਲੰਪਿਕ ਤਮਗਾ ਜੇਤੂ ਵਿਜੇਂਦਰ ਸਿੰਘ ਅੱਜ ਭਾਜਪਾ ’ਚ ਸ਼ਾਮਲ ਹੋ ਗਿਆ। ਉਸ ਨੇ ਅਪ੍ਰੈਲ 2019 ’ਚ ਕਾਂਗਰਸ ’ਚ ਸ਼ਾਮਲ ਹੋ ਕੇ ਸਿਆਸਤ ‘ਚ ਕਦਮ ਰੱਖਿਆ ਸੀ। ਇਥੇ ਪਾਰਟੀ ਹੈੱਡਕੁਆਰਟਰ ਵਿਖੇ ਭਾਜਪਾ ਆਗੂਆਂ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਜਦੋਂ ਤੋਂ ਕੇਂਦਰ ਵਿਚ ਭਾਜਪਾ ਸੱਤਾ ਵਿਚ ਆਈ ਹੈ, ਉਦੋਂ ਤੋਂ ਦੇਸ਼-ਵਿਦੇਸ਼ ਵਿਚ ਭਾਰਤੀ ਖਿਡਾਰੀਆਂ ਦਾ ਸਨਮਾਨ ਵਧਿਆ ਹੈ।