ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 2 ਅਪਰੈਲ
ਥਾਣਾ ਕਲਾਨੌਰ ਅਧੀਨ ਪੈਂਦੇ ਪਿੰਡ ਸ਼ੇਖ਼ ਮੀਰ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਨੌਜਵਾਨ ਨੂੰ ਉਸ ਦੀ ਵਿਧਵਾ ਮਾਂ ਨੇ ਇਕ ਸਾਲ ਪਹਿਲਾਂ ਹੀ ਕਰਜ਼ਾ ਚੁੱਕ ਕੇ ਕੈਨੇਡਾ ਭੇਜਿਆ ਸੀ। ਮ੍ਰਿਤਕ ਦੀ ਮਾਂ ਸਰਬਜੀਤ ਕੌਰ ਅਤੇ ਪਰਿਵਾਰਕ ਮੈਂਬਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਤਿੰਦਰ ਸਿੰਘ (23) ਇਕ ਸਾਲ ਪਹਿਲਾਂ ਰੋਜ਼ੀ-ਰੋਟੀ ਲਈ ਵਿੰਡਸਰ (ਕੈਨੇਡਾ) ਗਿਆ ਸੀ ਤੇ ਉਸ ਦੇ ਦੋਸਤ ਨੇ ਫ਼ੋਨ ਕਰ ਕੇ ਦੱਸਿਆ ਕਿ ਸਤਿੰਦਰ ਸਿੰਘ ਦੀ ਦਿਲ ਦੇ ਦੌਰੇ ਨਾਲ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਪੰਜਾਬ, ਕੇਂਦਰੀ ਗ੍ਰਹਿ ਮੰਤਰਾਲੇ ਅਤੇ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨਾਂ ਨੂੰ ਸਤਿੰਦਰ ਸਿੰਘ ਦੀ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ।