23.9 C
Patiāla
Tuesday, April 30, 2024

ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਪਿੰਡਾਂ ਵਿਚ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਫੈਸਲਾ

Must read


ਟ੍ਰਿਬਿਉੂਨ ਨਿਉੂਜ਼ ਸਰਵਿਸ

ਅੰਮ੍ਰਿਤਸਰ, 5 ਅਪਰੈਲ

ਮਾਲਵਾ ਤੋਂ ਬਾਅਦ ਹੁਣ ਮਾਝਾ ਖੇਤਰ ਵਿੱਚ ਵੀ ਭਾਜਪਾ ਦੇ ਲੋਕ ਸਭਾ ਉਮੀਦਵਾਰਾਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ। ਇਸ ਦਾ ਖੁਲਾਸਾ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵਿਰੋਧ ਸਬੰਧੀ ਪੋਸਟਰ ਤੇ ਬੈਨਰ ਵੀ ਜਾਰੀ ਕੀਤੇ। ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵੱਲੋਂ ਵੀ ਭਾਜਪਾ ਦੇ ਉਮੀਦਵਾਰਾਂ ਦੇ ਵਿਰੋਧ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।

ਇੱਥੇ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਨ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ, ਗੁਰਲਾਲ ਸਿੰਘ ਮਾਨ ਤੇ ਹੋਰਨਾਂ ਨੇ ਪੱਤਰਕਾਰ ਸੰਮੇਲਨ ਦੌਰਾਨ ਖੁਲਾਸਾ ਕੀਤਾ ਕਿ ਪਿੰਡਾਂ ਵਿੱਚ ਚੋਣ ਪ੍ਰਚਾਰ ਲਈ ਆਉਣ ਵਾਲੇ ਭਾਜਪਾ ਆਗੂਆਂ ਨੂੰ ਘੇਰ ਕੇ ਕਿਸਾਨ ਅੰਦੋਲਨ ਦੀਆਂ ਮੰਗਾਂ ਸਬੰਧੀ ਸਵਾਲ ਕੀਤੇ ਜਾਣਗੇ । ਇਨ੍ਹਾਂ ਮੰਗਾਂ ਸਬੰਧੀ ਫਲੈਕਸ ਬੋਰਡ ਤਿਆਰ ਕਰਵਾਏ ਗਏ ਹਨ ਜੋ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿੱਚ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਪ੍ਰਚਾਰ ਲਈ ਆਉਣ ਵਾਲੇ ਭਾਜਪਾ ਨੁਮਾਇੰਦਿਆਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਉਨ੍ਹਾਂ ਸਵਾਲ ਪੁੱਛੇ ਜਾਣਗੇ ।

ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਸਰਕਾਰ ਖ਼ਿਲਾਫ਼ ਕਿਸਾਨ ਜਥੇਬੰਦੀ ਵੱਲੋਂ 7 ਅਪਰੈਲ ਨੂੰ ਜ਼ਿਲ੍ਹਾ ਪੱਧਰ ’ਤੇ ਰੋਸ ਵਿਖਾਵੇ ਕੀਤੇ ਜਾਣਗੇ ਅਤੇ ਪੁਤਲੇ ਸਾੜੇ ਜਾਣਗੇ। ਇਸੇ ਲੜੀ ਤਹਿਤ 9 ਅਪਰੈਲ ਨੂੰ ਸ਼ੰਭੂ ਸਰਹੱਦ ’ਤੇ ਰੇਲਾਂ ਰੋਕੀਆਂ ਜਾਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਦੇਸ਼ ਦਾ ਵਿਕਾਸ ਕਰਨ ਦਾ ਦਾਅਵਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ ਦੇਸ਼ ਦਾ ਕਰਜ਼ਾ ਵਧਿਆ, ਡੀਜ਼ਲ, ਪੈਟਰੋਲ ਦੀਆਂ ਕੀਮਤਾਂ ਵਧੀਆਂ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਰੁਪਏ ਦੀ ਕੀਮਤ ਘਟੀ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਭਾਜਪਾ ਉਮੀਦਵਾਰਾਂ ਦੇ ਵਿਰੋਧ ਸਬੰਧੀ ਤਿਆਰ ਕੀਤੇ ਫਲੈਕਸ ’ਤੇ 12 ਮੰਗਾਂ ਦਾ ਜ਼ਿਕਰ ਕੀਤਾ ਗਿਆ। ਇਸ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਪਿੰਡਾਂ ਵਿੱਚ ਭਾਜਪਾ ਆਗੂਆਂ ਤੇ ਨੁਮਾਇੰਦਿਆਂ ਦਾ ਚੋਣ ਪ੍ਰਚਾਰ ਵੇਲੇ ਵਿਰੋਧ ਕੀਤਾ ਜਾਵੇਗਾ।



News Source link

- Advertisement -

More articles

- Advertisement -

Latest article