38 C
Patiāla
Friday, May 3, 2024

ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ’ਚੋਂ ਲਿਖੀ ਚਿੱਠੀ

Must read


ਨਵੀਂ ਦਿੱਲੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ’ਚੋਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਚਿੱਠੀ ਲਿਖ ਕੇ ਆਪਣੀ ਗ੍ਰਿਫਤਾਰੀ ਦੀ ਤੁਲਨਾ ਆਜ਼ਾਦੀ ਘੁਲਾਟੀਆਂ ਵਿਰੁੱਧ ਅੰਗਰੇਜ਼ਾਂ ਵੱਲੋਂ ਕੀਤੇ ਅੱਤਿਆਚਾਰਾਂ ਨਾਲ ਕੀਤੀ ਹੈ। ਉਨ੍ਹਾਂ ਨੇ ਚਿੱਠੀ ’ਚ ਸਿੱਖਿਆ ਪ੍ਰਤੀ ਆਪਣੀ ਵਚਨਬੱਧਤਾ ਵੀ ਦੁਹਰਾਈ। ਦਿੱਲੀ ਆਬਕਾਰੀ ਨੀਤੀ ਘਪਲੇ ’ਚ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ, ‘‘ਜਲਦੀ ਹੀ ਤੁਹਾਨੂੰ ਬਾਹਰ ਮਿਲਾਂਗੇ।’’ ਸ੍ਰੀ ਸਿਸੋਦੀਆ ਨੇ ਕਿਹਾ ਕਿ ਮਹਾਤਮਾ ਗਾਂਧੀ ਤੇ ਨੈਲਸਨ ਮੰਡੇਲਾ ਨੇ ਕਈ ਸਾਲ ਜੇਲ੍ਹ ਵਿੱਚ ਬਿਤਾਏ ਸਨ, ਉਹ ਉਨ੍ਹਾਂ ਦੇ ਪ੍ਰੇਰਨਾ ਸਰੋਤ ਸਨ। ਸਿਸੋਦੀਆ ਦੀ ਜ਼ਮਾਨਤ ’ਤੇ ਸ਼ਨੀਵਾਰ ਨੂੰ ਦਿੱਲੀ ਦੀ ਅਦਾਲਤ ’ਚ ਸੁਣਵਾਈ ਹੋਣੀ ਹੈ। ਸਿਸੋਦੀਆ ਨੇ ਚਿੱਠੀ ਵਿੱਚ ਕਿਹਾ, ‘‘ਸਿੱਖਿਆ ਕ੍ਰਾਂਤੀ ਜ਼ਿੰਦਾਬਾਦ। ਤੁਹਾਨੂੰ ਸਾਰਿਆਂ ਨੂੰ ਪਿਆਰ।’’ ਸਿਸੋਦੀਆ ਨੇ ਕਿਹਾ ਕਿ ਜੇਲ੍ਹ ਕੱਟਣ ਦੌਰਾਨ ਉਨ੍ਹਾਂ ਦੇ ਹਲਕੇ ਦੇ ਲੋਕਾਂ ਲਈ ਉਨ੍ਹਾਂ ਦਾ ਪਿਆਰ ਵਧਿਆ ਹੈ ਅਤੇ ਉਹ ਉਨ੍ਹਾਂ ਦੀ ਤਾਕਤ ਹਨ। ਉਨ੍ਹਾਂ ਕਿਹਾ ਕਿ ਇੱਕ ਵਿਕਸਤ ਦੇਸ਼ ਲਈ ਚੰਗੀ ਸਿੱਖਿਆ ਜ਼ਰੂਰੀ ਹੈ।



News Source link

- Advertisement -

More articles

- Advertisement -

Latest article