33.5 C
Patiāla
Friday, May 3, 2024

ਆਸਟਰੇਲੀਆ ’ਚ ਸੜਕ ਹਾਦਸੇ ਕਾਰਨ ਕਪੂਰਥਲਾ ਦੇ ਪਿੰਡ ਭਟਨੂਰਾ ਵਾਸੀ ਦੀ ਮੌਤ – Punjabi Tribune

Must read


ਪਾਲ ਸਿੰਘ ਨੌਲੀ

ਜਲੰਧਰ, 6 ਅਪਰੈਲ

ਕਪੂਰਥਲਾ ਜ਼ਿਲ੍ਹੇ ਦੇ ਵਿਅਕਤੀ ਦੀ ਆਸਟਰੇਲੀਆ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ (40) ਵਾਸੀ ਪਿੰਡ ਭਟਨੂਰਾ ਕਲਾਂ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਭੱਟੀ ਆਸਟਰੇਲੀਆ ਦੇ ਮਿਲਟਨ ਵਿੱਚ ਰਹਿੰਦਾ ਸੀ ਅਤੇ ਟਰਾਲਾ ਚਲਾਉਂਦਾ ਸੀ। ਉਸ ਦੇ ਟਰਾਲੇ ਦੀ ਦੂਜੇ ਟਰਾਲੇ ਨਾਲ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਟਰਾਲੇ ਨੂੰ ਭਿਆਨਕ ਅੱਗ ਲੱਗ ਗਈ। ਯਾਦਵਿੰਦਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਯਾਦਵਿੰਦਰ ਸਿੰਘ ਦੇ ਪਰਿਵਾਰ ਵਿੱਚ ਪੁੱਤਰ ਅਤੇ ਦੋ ਧੀਆਂ ਹਨ।



News Source link

- Advertisement -

More articles

- Advertisement -

Latest article