23.9 C
Patiāla
Tuesday, April 30, 2024

ਅਕਾਲੀ ਦਲ (ਅ) ਨੇ ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ, ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਉਮੀਦਵਾਰ ਐਲਾਨਿਆ – Punjabi Tribune

Must read


ਗੁਰਦੀਪ ਸਿੰਘ ਲਾਲੀ

ਸੰਗਰੂਰ, 8 ਅਪਰੈਲ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਥੋਂ ਬਿਆਨ ਜਾਰੀ ਕਰਦਿਆਂ ਲੋਕ ਸਭਾ ਲਈ ਪਾਰਟੀ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ। ਪਾਰਟੀ ਪ੍ਰਧਾਨ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ, ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਅਤੇ ਫਿਰੋਜ਼ਪੁਰ ਤੋਂ ਭੁਪਿੰਦਰ ਸਿੰਘ ਭੁੱਲਰ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ। ਪਾਰਟੀ ਵੱਲੋਂ ਲੋਕ ਸਭਾ ਚੋਣ ਕਿਸਾਨ, ਮਜ਼ਦੂਰ, ਘੱਟ ਗਿਣਤੀਆਂ ਅਤੇ ਦਲਿਤਾਂ ਦੇ ਹੱਕਾਂ ਦੀ ਰੱਖਿਆ, ਆਮ ਲੋਕਾਂ ਲਈ ਬਰਾਬਰ ਦੀਆਂ ਸਿਹਤ ਤੇ ਵਿਦਿਅਕ ਸਹੂਲਤਾਂ ਅਤੇ ਸੁਚਾਰੂ ਰਾਜ ਪ੍ਰਬੰਧਾਂ ਦੇ ਮੁੱਦਿਆਂ ‘ਤੇ ਲੜੀ ਜਾਵੇਗੀ।

ਇਸ ਮੌਕੇ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਪੀਏਸੀ ਮੈਂਬਰ ਬਹਾਦਰ ਸਿੰਘ ਭਸੌੜ, ਜਥੇਦਾਰ ਹਰਜੀਤ ਸਿੰਘ ਸੰਜੂਮਾ, ਜ਼ਿਲ੍ਹਾ ਪ੍ਰਧਾਨ ਬਰਨਾਲਾ ਜਥੇਦਾਰ ਦਰਸ਼ਨ ਸਿੰਘ ਮੰਡੇਰ, ਜ਼ਿਲ੍ਹਾ ਪ੍ਰਧਾਨ ਮਲੇਰਕੋਟਲਾ ਹਰਦੇਵ ਸਿੰਘ ਪੱਪੂ, ਸੀਨੀਅਰ ਆਗੂ ਮਾਸਟਰ ਕਰਨੈਲ ਸਿੰਘ ਨਾਰੀਕੇ, ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ, ਪਾਰਟੀ ਦੇ ਸੀਨੀਅਰ ਆਗੂ ਡਾ.ਹਰਜਿੰਦਰ ਸਿੰਘ ਜੱਖੂ, ਗੋਪਾਲ ਸਿੰਘ ਸਿੱਧੂ, ਕੁਸ਼ਲਪਾਲ ਸਿੰਘ ਮਾਨ, ਪ੍ਰੋਫੈਸਰ ਮਹਿੰਦਰਪਾਲ ਸਿੰਘ, ਐਡਵੋਕੇਟ ਸਿਮਰਨਜੀਤ ਸਿੰਘ, ਗੁਰਜੰਟ ਸਿੰਘ ਕੱਟੂ, ਮਨਮੋਹਨ ਸਿੰਘ ਚੰਡੀਗੜ੍ਹ, ਗੁਰਪ੍ਰੀਤ ਸਿੰਘ ਚੰਡੀਗੜ੍ਹ , ਬਲਕਾਰ ਸਿੰਘ ਭੁੱਲਰ, ਬਲਦੇਵ ਸਿੰਘ ਗਗੜਾ ਸਮੇਤ ਹੋਰ ਆਗੂ ਵੀ ਮੌਜੂਦ ਸਨ।



News Source link

- Advertisement -

More articles

- Advertisement -

Latest article