36.3 C
Patiāla
Thursday, May 2, 2024

ਬੇਰੁਜ਼ਗਾਰਾਂ ਨੇ ਸੂਬਾ ਸਰਕਾਰ ਦੀ 2 ਸਾਲਾ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ

Must read


ਰਵਿੰਦਰ ਰਵੀ

ਬਰਨਾਲਾ, 7 ਅਪਰੈਲ

ਲੋਕ ਸਭਾ ਚੋਣਾਂ ਦਾ ਮੈਦਾਨ ਭਖਣ ਤੋਂ ਪਹਿਲਾਂ ਹੀ ਪੰਜਾਬ ਦੇ ਬੇਰੁਜ਼ਗਾਰਾਂ ਨੇ ਪੰਜਾਬ ਸਰਕਾਰ ਦੀ ਦੋ ਸਾਲ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਜਨਤਾ ਦੀ ਕਚਹਿਰੀ ਵਿੱਚ ਰੱਖਣ ਅਤੇ ਆਉਂਦੇ ਤਿੰਨ ਸਾਲਾਂ ਵਿੱਚ ਰੁਜ਼ਗਾਰ ਦੇ ਮਸਲੇ ਉੱਤੇ ਸਰਕਾਰ ਨੂੰ ਗੰਭੀਰ ਹੋਣ ਦੀ ਚਿਤਾਵਨੀ ਦੇਣ ਲਈ ਆਪਣਾ ਸੰਘਰਸ਼ ਵਿੱਢ ਦਿੱਤਾ ਹੈ। ਪੰਜ ਬੇਰੁਜ਼ਗਾਰ ਜਥੇਬੰਦੀਆਂ ਉੱਤੇ ਆਧਾਰਿਤ ਬੇਰੁਜ਼ਗਾਰ ਸਾਂਝੇ ਮੋਰਚੇ ਨੇ ਸਥਾਨਕ ਕਚਹਿਰੀ ਕੰਪਲੈਕਸ ਵਿੱਚ ਆਮ ਆਦਮੀ ਪਾਰਟੀ ਵੱਲੋਂ ਰੱਖੀ ਭੁੱਖ ਹੜਤਾਲ ਦੇ ਬਰਾਬਰ ਸਟੇਜ ਚਲਾ ਕੇ ਰੋਸ ਜ਼ਾਹਿਰ ਕੀਤਾ। ਬੇਰੁਜ਼ਗਾਰਾਂ ਨੇ ਸਾਬਕਾ ਸਿੱਖਿਆ ਮੰਤਰੀ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਉੱਪਰ ਦੋਸ਼ ਲਗਾਇਆ ਕਿ ਉਨ੍ਹਾਂ ਦੀ ਕੋਠੀ ਅੱਗੇ ਅਨੇਕਾਂ ਵਾਰ ਬੇਰੁਜ਼ਗਾਰਾਂ ’ਤੇ ਜਬਰ-ਜ਼ੁਲਮ ਕੀਤਾ ਗਿਆ। ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਜਸਵੰਤ ਸਿੰਘ ਘੁਬਾਇਆ, ਹਰਜਿੰਦਰ ਸਿੰਘ ਝੁਨੀਰ ਅਤੇ ਅਮਨ ਸੇਖਾ ਨੇ ਦੱਸਿਆ ਕਿ ਸਰਕਾਰ ਨੇ ਦੋ ਸਾਲ ਵਿੱਚ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਇੱਕ ਵੀ ਭਰਤੀ ਨਹੀਂ ਕੀਤੀ ਸਗੋਂ ਪਿਛਲੀ ਸਰਕਾਰ ਮੌਕੇ ਦੀਆਂ ਜਾਰੀ ਭਰਤੀਆਂ ਨੂੰ ਵੀ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦਾ ਵਾਅਦਾ ਲੈ ਕੇ ਸੱਤਾ ਵਿਚ ਆਈ ‘ਆਪ’ ਸਰਕਾਰ ਨੇ ਰੁਜ਼ਗਾਰ ਦੇਣ ਦੀ ਬਜਾਏ ਅਨੇਕਾਂ ਵਾਰ ਮੁੱਖ ਮੰਤਰੀ ਦੀ ਕੋਠੀ ਅੱਗੇ ਸੰਗਰੂਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਕੋਠੀ ਅੱਗੇ ਬੇਰੁਜ਼ਗਾਰ ਨੌਜਵਾਨਾਂ ਉਤੇ ਪੁਲੀਸ ਰਾਹੀਂ ‘ਜਬਰ’ ਕਰਵਾਇਆ ਜਿਸ ਦਾ ਖਮਿਆਜ਼ਾ ਪਾਰਟੀ ਨੂੰ ਇਨ੍ਹਾਂ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਕੈਬਨਿਟ ਮੰਤਰੀ ਮੀਤ ਹੇਅਰ ਨੇ ਬੇਰੁਜ਼ਗਾਰਾਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ਸੰਦੀਪ ਧੌਲਾ, ਗੁਰਵਿੰਦਰ ਸਿੰਘ, ਸਤਵੰਤ ਸਿੰਘ ਸੇਖਾ, ਨਿਰਮਲ ਮੋਗਾ, ਕੁਲਵਿੰਦਰ ਦਰਾਜ, ਗੁਰਪ੍ਰੀਤ ਧੂਰੀ, ਰਮਨਦੀਪ ਧੂਰੀ, ਸੁਖਵਿੰਦਰ ਪਾਲ ਸੇਖੂਵਾਸ, ਅਵਤਾਰ ਭੁੱਚੋ ਮੰਡੀ, ਮਨਪ੍ਰੀਤ ਕੌਰ ਭੁੱਚੋ, ਰਮਨਜੀਤ ਕੌਰ ਜਗਰਾਓਂ, ਸੀਮਾ ਕੱਟੂ, ਸੰਦੀਪ ਮਾਨਸਾ, ਰਾਜ ਸੰਗਤੀਵਾਲਾ, ਗੁਰਵਿੰਦਰ ਸਿੰਘ, ਅਮਨਦੀਪ ਪੁਰੀ, ਸੁਰਿੰਦਰ ਕੌਰ, ਗੁਰਦੀਪ ਰਾਮਗੜ੍ਹ, ਮਨਪ੍ਰੀਤ ਕੌਰ, ਸੁਖਪਾਲ ਖਾਨ ਸੰਗਰੂਰ, ਰਣਬੀਰ ਨਦਾਮਪੁਰ, ਲਲਿਤਾ ਪਟਿਆਲਾ, ਪਲਵਿੰਦਰ ਸਿੰਘ ਕੁੱਤੀਵਾਲ ਆਦਿ ਹਾਜ਼ਰ ਸਨ।



News Source link

- Advertisement -

More articles

- Advertisement -

Latest article