36.3 C
Patiāla
Thursday, May 2, 2024

ਭਵਾਨੀਗੜ੍ਹ: ਭਾਕਿਯੂ ਉਗਰਾਹਾਂ ਨੇ ਮਜ਼ਦੂਰ ਦੇ ਘਰ ਦੀ ਕੁਰਕੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

Must read


ਮੇਜਰ ਸਿੰਘ ਮੱਟਰਾਂ

ਭਵਾਨੀਗੜ੍ਹ, 9 ਅਪਰੈਲ

ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਇਥੇ ਪ੍ਰੀਤ ਨਗਰ ਵਿਚ ਫਾਇਨਾਂਸ ਕੰਪਨੀ ਵੱਲੋਂ ਮਜ਼ਦੂਰ ਦੇ ਮਕਾਨ ਦੀ ਕੁਰਕੀ ਕਰਨ ਦੀ ਕਾਰਵਾਈ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੇ ਬਲਾਕ ਆਗੂ ਜਸਵੀਰ ਸਿੰਘ ਗੱਗੜਪੁਰ, ਅਮਨਦੀਪ ਸਿੰਘ ਮਹਿਲਾ ਚੌਕ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਜਗਸੀਰ ਸਿੰਘ ਵਾਸੀ ਭਵਾਨੀਗੜ੍ਹ ਨੇ ਕਈ ਸਾਲ ਪਹਿਲਾਂ ਨਿੱਜੀ ਫ਼ਾਇਨਾਂਸ ਕੰਪਨੀ ਤੋਂ 10.30 ਲੱਖ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਵਿੱਚੋਂ 5.50 ਲੱਖ ਰੁਪਏ ਵਾਪਸ ਕਰ ਦਿੱਤਾ ਪਰ ਕਰੋਨਾ ਦੌਰਾਨ ਕੰਮ ਠੱਪ ਹੋਣ ਕਾਰਨ ਮਜ਼ਦੂਰ ਤੋਂ ਕਿਸ਼ਤਾਂ ਨਹੀਂ ਭਰੀਆਂ ਗਈਆਂ। ਹੁਣ ਕੰਪਨੀ ਨੇ ਕੁੱਲ ਰਕਮ 19 ਲੱਖ ਬਣਾ ਲਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਾਅਦ ਵਿੱਚ ਆਪਸੀ ਸਹਿਮਤੀ ਨਾਲ 11 ਲੱਖ ਵਿੱਚ ਫਾਇਨਾਂਸ ਕੰਪਨੀ ਨਾਲ ਫ਼ੈਸਲਾ ਹੋ ਗਿਆ ਸੀ, ਜਿਸ ਤੋਂ ਕੰਪਨੀ ਕਥਿਤ ਤੌਰ ’ਤੇ ਮੁੱਕਰ ਗਈ। ਅੱਜ ਕੰਪਨੀ ਵੱਲੋਂ ਘਰ ਦੀ ਕੁਰਕੀ ਕਰਨ ਆਉਣਾ ਸੀ ਪਰ ਵਿਰੋਧ ਕਾਰਨ ਮੁਲਾਜ਼ਮ ਨਹੀਂ ਪਹੁੰਚੇ। ਕਿਸਾਨ ਆਗੂਆਂ ਨੇ ਕਿਹਾ ਕਿ ਯੂਨੀਅਨ ਕਿਸੇ ਵੀ ਕੀਮਤ ’ਤੇ ਮਜ਼ਦੂਰ ਦੇ ਘਰ ਦੀ ਕੁਰਕੀ ਨਹੀਂ ਹੋਣ ਦੇਵੇਗੀ।



News Source link

- Advertisement -

More articles

- Advertisement -

Latest article