23.9 C
Patiāla
Friday, May 3, 2024

‘ਇੰਡੀਆ’ ਗੱਠਜੋੜ ਦੀ ਮਜ਼ਬੂਤੀ ਤੋਂ ਘਬਰਾਈ ਭਾਜਪਾ: ਲੱਕੀ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 9 ਅਪਰੈਲ

ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਬਹੁਤ ਤੇਜ਼ੀ ਨਾਲ ਮਜ਼ਬੂਤ ਹੁੰਦੀ ਜਾ ਰਹੀ ਹੈ। ਰੋਜ਼ਾਨਾ ਸ਼ਹਿਰ ਵਿੱਚ ਦਰਜਨਾਂ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਚੰਡੀਗੜ੍ਹ ਦੇ ਸੈਕਟਰ-32 ਦੇ ਦਰਜਨਾਂ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਸ੍ਰੀ ਲੱਕੀ ਨੇ ਕਿਹਾ ਕਿ ਸ਼ਹਿਰ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਨੂੰ ਵੇਖਦੇ ਹੋਏ 400 ਪਾਰ ਦੀ ਦਾਅਵਾ ਕਰਨ ਵਾਲੀ ਭਾਜਪਾ ‘ਇੰਡੀਆ ਗਠਜੋੜ’ ਤੋਂ ਘਬਰਾ ਗਈ ਹੈ। ਇਸ ਮੌਕੇ ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੁਰਜੀਤ ਕੁਮਾਰ, ਪੂਨਮ, ਮਨੋਜ, ਰਾਮ ਲਾਲ, ਮੁਕੇਸ਼, ਅਮਨ, ਹਰਪ੍ਰੀਤ ਤੇ ਹੋਰਨਾਂ ਜਣੇ ਸ਼ਾਮਲ ਹਨ। ਸ੍ਰੀ ਲੱਕੀ ਨੇ ਸਾਰਿਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਪਾਰਟੀਆਂ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਅਪੀਲ ਕੀਤੀ।

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਕਿਹਾ ਕਿ ਸ਼ਹਿਰ ਵਿੱਚ ਵੱਡੀ ਗਿਣਤੀ ਵਿੱਚ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ। ਕਾਂਗਰਸ ਪਾਰਟੀ ਵਿੱਚ ਲੋਕਾਂ ਦੇ ਜੁੜਨ ਨਾਲ ਭਾਜਪਾਈਆਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਸ੍ਰੀ ਲੱਕੀ ਨੇ ਕਿਹਾ ਕਿ ਸਿਟੀ ਬਿਊਟੀਫੁੱਲ ਦਾ ਵਿਕਾਸ ਸਿਰਫ਼ ਕਾਂਗਰਸ ਪਾਰਟੀ ਦੇ ਰਾਜ ਵਿੱਚ ਹੋਇਆ ਸੀ, ਭਾਜਪਾ ਦੇ ਰਾਜ ਵਿੱਚ ਤਾਂ ਸਿਰਫ਼ ਟੈਕਸ ਦਾ ਬੋਝ ਹੀ ਲੋਕਾਂ ’ਤੇ ਪਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੱਤਾ ਵਿੱਚ ਆਉਂਦੇ ਹੀ ਸ਼ਹਿਰ ਵਿੱਚ ਬੇਘਰ ਲੋਕਾਂ ਨੂੰ ਘਰਾਂ ਦੇ ਮਾਲਕਾਨਾ ਹੱਕ ਦਿੱਤੇ ਜਾਣਗੇ। ਸ਼ਹਿਰ ਵਿੱਚੋਂ ਕੂੜੇ ਦਾ ਸਫ਼ਾਇਆ ਕੀਤਾ ਜਾਵੇਗਾ।



News Source link

- Advertisement -

More articles

- Advertisement -

Latest article