38.2 C
Patiāla
Friday, May 3, 2024

ਖੁਦਕੁਸ਼ੀ ਮਾਮਲਾ: ਪਤਨੀ ਸਣੇ ਚਾਰ ਖ਼ਿਲਾਫ਼ ਕੇਸ ਦਰਜ

Must read


ਨਿੱਜੀ ਪੱਤਰ ਪ੍ਰੇਰਕ

ਜ਼ੀਰਕਪੁਰ, 10 ਅਪਰੈਲ

ਬਲਟਾਣਾ ਖੇਤਰ ਵਿੱਚ ਪੈਂਦੀ ਸੈਣੀ ਵਿਹਾਰ ਫੇਜ਼ 1 ਕਲੋਨੀ ਵਿੱਚ ਲੰਘੇ ਦਿਨ ਇਕ ਵਿਅਕਤੀ ਵੱਲੋਂ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਖਬੀਰ ਸਿੰਘ ਵਾਸੀ ਸੈਣੀ ਵਿਹਾਰ ਵਜੋਂ ਹੋਈ ਹੈ। ਪੁਲੀਸ ਨੇ ਉਸ ਦੀ ਪਤਨੀ, ਸੱਸ, ਸਹੁਰੇ ਸਣੇ ਚਾਰ ਜਣਿਆਂ ਖ਼ਿਲਾਫ਼ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਪੁਲੀਸ ਨੇ ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਮਾਮਲੇ ਦੇ ਪੜਤਾਲੀਆ ਅਫਸਰ ਪਵਨ ਕੁਮਾਰ ਨੇ ਦੱਸਿਆ ਕਿ ਸੁਖਬੀਰ ਸਿੰਘ ਦੇ ਪਿਤਾ ਦੇਸ ਰਾਜ ਨੇ ਦੱਸਿਆ ਕਿ ਉਸ ਦੀ ਨੂੰਹ ਰੇਣੂ ਅਤੇ ਉਸ ਦਾ ਪਰਿਵਾਰ ਸੁਖਬੀਰ ਨੂੰ ਤੰਗ ਪ੍ਰੇਸ਼ਾਨ ਕਰਦੇ ਸੀ।



News Source link

- Advertisement -

More articles

- Advertisement -

Latest article