22.8 C
Patiāla
Wednesday, May 1, 2024

ਬਸਪਾ ਨੇ ਮੱਖਣ ਸਿੰਘ ਨੂੰ ਸੰਗਰੂਰ ਲੋਕ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ

Must read


ਪਾਲ ਸਿੰਘ ਨੌਲੀ

ਜਲੰਧਰ, 11 ਅਪਰੈਲ

ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਡਾ. ਮੱਖਣ ਸਿੰਘ ਨੂੰ ਉਮੀਦਵਾਰ ਐਲਾਨਿਆ ਹੈ। ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਬਾਕੀ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਜਾਣਗੇ। ਬਸਪਾ ਦੇ ਸੂਬਾਈ ਪ੍ਰਧਾਨ ਜਸਵੀਰ ਸਿੰਘ ਸਿੰਘ ਗੜ੍ਹੀ ਨੇ ਕਿਹਾ ਡਾ. ਮੱਖਣ ਸਿੰਘ ਬਾਮਸੇਫ਼ ਦੇ ਵਰਕਰ ਦੇ ਤੌਰ ‘ਤੇ ਪਾਰਟੀ ਸਫਾਂ ਨਾਲ ਜੁੜੇ ਰਹੇ ਅਤੇ ਬਸਪਾ ਦੇ ਮੌਜੂਦਾ ਜਨਰਲ ਸਕੱਤਰ ਵੀ ਹਨ। ਡਾ. ਮੱਖਣ ਸਿੰਘ ਸਿਹਤ ਵਿਭਾਗ ਵਿਚੋਂ ਬਤੌਰ ਡਿਪਟੀ ਡਾਇਰੈਕਟਰ ਸੇਵਾਮੁਕਤ ਹੋਏ ਹਨ। ਗੜ੍ਹੀ ਨੇ ਕਿਹਾ ਆਪ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਦਲਿਤ ਉੱਪ ਮੁੱਖ ਮੰਤਰੀ ਨਾ ਲਗਾਉਣ ਦਾ ਬਦਲਾ ਬਸਪਾ ਦਾ ਦਲਿਤ ਚਿਹਰਾ ਲਵੇਗਾ। ਇਸ ਮੌਕੇ ਪੰਜਾਬ ਇੰਚਾਰਜ ਬਸਪਾ ਵਿਧਾਇਕ ਡਾ. ਨਛੱਤਰ ਪਾਲ, ਪੰਜਾਬ ਇੰਚਾਰਜ ਅਜੀਤ ਸਿੰਘ ਭੈਣੀ, ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ, ਸੂਬਾ ਸਕੱਤਰ ਦਰਸ਼ਨ ਸਿੰਘ ਝਲੂਰ, ਮਾਸਟਰ ਅਮਰਜੀਤ ਝਲੂਰ ਤੇ ਗੁਰਲਾਲ ਸੈਲਾ ਹਾਜ਼ਰ ਸਨ।



News Source link
#ਬਸਪ #ਨ #ਮਖਣ #ਸਘ #ਨ #ਸਗਰਰ #ਲਕ #ਸਭ #ਹਲਕ #ਤ #ਆਪਣ #ਉਮਦਵਰ #ਬਣਇਆ

- Advertisement -

More articles

- Advertisement -

Latest article