30.5 C
Patiāla
Thursday, May 2, 2024

ਹਿਮਾਚਲ ਪ੍ਰਦੇਸ਼: ਅਸਤੀਫ਼ੇ ਦੀ ਮਨਜ਼ੂਰੀ ’ਚ ਦੇਰੀ ਖ਼ਿਲਾਫ਼ ਆਜ਼ਾਦ ਵਿਧਾਇਕਾਂ ਵੱਲੋਂ ਹਾਈ ਕੋਰਟ ਦਾ ਰੁਖ਼ – Punjabi Tribune

Must read


ਸ਼ਿਮਲਾ, 10 ਅਪਰੈਲ

ਹਿਮਾਚਲ ਪ੍ਰਦੇਸ਼ ਦੇ ਤਿੰਨ ਆਜ਼ਾਦ ਵਿਧਾਇਕਾਂ ਜਿਨ੍ਹਾਂ ਨੇ ਹਾਲੀਆ ਰਾਜ ਸਭਾ ਚੋਣ ਦੌਰਾਨ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਈਆਂ ਸਨ, ਨੇ ਅਸੈਂਬਲੀ ਤੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਦੀ ਮੰਗ ਲਈ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਤਿੰਨ ਆਜ਼ਾਦ ਵਿਧਾਇਕਾਂ ਹੋਸ਼ਿਆਰ ਸਿੰਘ, ਅਸ਼ੀਸ਼ ਸ਼ਰਮਾ ਤੇ ਕੇ.ਐੱਲ. ਠਾਕੁਰ ਨੇ 27 ਫਰਵਰੀ ਨੂੰ ਹੋਈਆਂ ਰਾਜ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਹਰਸ਼ ਮਹਾਜਨ ਦੇ ਹੱਕ ’ਚ ਵੋਟਾਂ ਪਾਈਆਂ ਸਨ ਅਤੇ 22 ਮਾਰਚ ਨੂੰ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਈ ਕੋਰਟ ਦੇ ਇੱਕ ਡਵੀਜ਼ਨ ਬੈਂਚ ਨੇ ਵਿਧਾਇਕਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸਪੀਕਰ ਤੋਂ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ ਲਈ ਤਰੀਕ 24 ਅਪਰੈਲ ਤੈਅ ਕੀਤੀ ਹੈ। -ਪੀਟੀਆਈ



News Source link

- Advertisement -

More articles

- Advertisement -

Latest article