36.3 C
Patiāla
Thursday, May 2, 2024

2015 ਡਰੱਗਜ਼ ਮਾਮਲਾ: ‘ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ’ਤੇ ਮੁਕੱਦਮਾ ਫਿਲਹਾਲ ਅੱਗੇ ਨਹੀਂ ਵਧਾਵਾਂਗੇ’

Must read


ਨਵੀਂ ਦਿੱਲੀ, 10 ਅਪਰੈਲ

ਪੰਜਾਬ ਸਰਕਾਰ ਨੇ ਅੱਜ ਸੁਪਰੀਮ ਕੋਰਟ ਵਿੱਚ ਕਿਹਾ ਕਿ ਉਹ ਫਿਲਹਾਲ 2015 ਦੇ ਨਸ਼ੀਲੇ ਪਦਾਰਥ ਤਸਕਰੀ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਮੁਕੱਦਮਾ ਅੱਗੇ ਨਹੀਂ ਵਧਾਏਗੀ।

ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਦਵੇ ਨੇ ਜਸਟਿਸ ਬੇਲਾ ਐੱਮ ਤ੍ਰਿਵੇਦੀ ਅਤੇ ਜਸਟਿਸ ਪੰਕਜ ਮਿੱਤਲ ਦੇ ਬੈਂਚ ਨੂੰ ਦੱਸਿਆ ਕਿ ਉਨ੍ਹਾਂ ਕੋਲ ਅਦਾਲਤ ਨੂੰ ਸੂਚਿਤ ਕਰਨ ਦੇ ਨਿਰਦੇਸ਼ ਹਨ ਕਿ ਸੂਬਾ ਸਰਕਾਰ ਖਹਿਰਾ ਦੀ ਪਟੀਸ਼ਨ ਦੀ ਸੁਣਵਾਈ ਦੀ ਅਗਲੀ ਤਰੀਕ ਤੱਕ ਉਸ ਖ਼ਿਲਾਫ਼ ਮੁਕੱਦਮਾ ਅੱਗੇ ਨਹੀਂ ਵਧਾਏਗੀ। ਇਸ ਤੋਂ ਬਾਅਦ ਬੈਂਚ ਨੇ ਮਾਮਲੇ ਨੂੰ ਚਾਰ ਹਫ਼ਤੇ ਬਾਅਦ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ। ਸਿਖ਼ਰਲੀ ਅਦਾਲਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ 4 ਜਨਵਰੀ ਦੇ ਉਸ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਖਹਿਰਾ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ਵਿੱਚ 2015 ਦੇ ਨਸ਼ੀਲੇ ਪਦਾਰਥ ਮਾਮਲੇ ਵਿੱਚ ਪਿਛਲੇ ਸਾਲ ਸਤੰਬਰ ’ਚ ਉਸ ਦੀ ਗ੍ਰਿਫ਼ਤਾਰੀ ਨੂੰ ਜਾਇਜ਼ ਦੱਸਿਆ ਗਿਆ ਸੀ। -ਪੀਟੀਆਈ



News Source link
#ਡਰਗਜ #ਮਮਲ #ਕਗਰਸ #ਵਧਇਕ #ਸਖਪਲ #ਖਹਰ #ਤ #ਮਕਦਮ #ਫਲਹਲ #ਅਗ #ਨਹ #ਵਧਵਗ

- Advertisement -

More articles

- Advertisement -

Latest article