20.4 C
Patiāla
Thursday, May 2, 2024

ਲੰਬੀ: ਸ਼੍ਰੋਮਣੀ ਅਕਾਲੀ ਦਲ ਨੇ ਮਲੂਕਾ ਦੀ ਥਾਂ ਜਨਮੇਜਾ ਸੇਖੋਂ ਨੂੰ ਮੌੜ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ

Must read


ਇਕਬਾਲ ਸਿੰਘ ਸ਼ਾਂਤ

ਲੰਬੀ , 12 ਅਪਰੈਲ

ਪੰਜਾਬ ਦੀ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਮਲੂਕਾ ਤੇ ਉਸ ਦੇ ਪਤੀ ਗੁਰਪ੍ਰੀਤ ਸਿਘ ਮਲੂਕਾ ਵੱਲੋਂ ਭਾਜਪਾ ਦਾ ਕਮਲ ਫੜਨ ਮਗਰੋਂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦਾ ਸ਼੍ਰੋਮਣੀ ਅਕਾਲੀ ਦਲ ਤੋਂ ਬਾਹਰ ਜਾਣਾ ਲਗਪਗ ਤੈਅ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੂੰ ਮੌੜ ਹਲਕੇ ਦਾ ਇੰਚਾਰਜ ਥਾਪ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਹੁਣ ਤੱਕ ਮੋੜ ਹਲਕੇ ਦੇ ਇੰਚਾਰਜ ਸਨ। ਅੱਜ ਪਿੰਡ ਬਾਦਲ ਵਿਖੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ‘ਚ ਮੌੜ ਦੇ ਕਾਫ਼ੀ ਗਿਣਤੀ ਅਕਾਲੀ ਵਰਕਰਾਂ ਅਤੇ ਆਗੂਆਂ ਦੀ ਮੌਜੂਦਗੀ ‘ਚ ਜਨਮੇਜਾ ਸਿੰਘ ਸੇਖੋਂ ਨੂੰ ਮੌੜ ਹਲਕਾ ਸੌਂਪਿਆ ਗਿਆ। ਬੀਬੀ ਮਲੂਕਾ ਦੀ ਬਠਿੰਡਾ ਲੋਕ ਸਭਾ ਤੋਂ ਭਾਜਪਾ ਉਮੀਦਵਾਰੀ ਲਗਪਗ ਤੈਅ ਮੰਨੀ ਜਾ ਰਹੀ ਹੈ। ਅਕਾਲੀ ਸੂਤਰਾਂ ਮੁਤਾਬਕ ਸ੍ਰੀ ਮਲੂਕਾ ਦੇ ਮੌੜ ਦਾ ਇੰਚਾਰਜ ਬਣੇ ਰਹਿਣ ਨਾਲ ਅਕਾਲੀ ਦਲ ਨੂੰ ਅੰਦਰੂਨੀ ਤੌਰ ‘ਤੇ ਵੱਡੀ ਮਾਰ ਪੈਣੀ ਸੀ।

ਸ੍ਰੀ ਸੇਖੋਂ ਦੀ ਨਿਯੁਕਤੀ ਦੀ ਪੁਸ਼ਟੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਬਨਵਾਲਾ ਨੇ ਕੀਤੀ। ਸ੍ਰੀ ਸੇਖੋਂ 2012-2017 ਦੌਰਾਨ ਬਤੌਰ ਵਿਧਾਇਕ ਅਤੇ ਮੰਤਰੀ ਮੌੜ ਹਲਕੇ ਦੀ ਨੁਮਾਇੰਗੀ ਕਰ ਚੁੱਕੇ ਹਨ। ਸਿਕੰਦਰ ਸਿੰਘ ਮਲੂਕਾ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਨ।



News Source link

- Advertisement -

More articles

- Advertisement -

Latest article