23.9 C
Patiāla
Tuesday, April 30, 2024

ਗੁਰੂਘਰਾਂ ਵਿੱਚ ਖਾਲਸਾ ਸਾਜਨਾ ਦਿਵਸ ਮਨਾਇਆ

Must read


ਫਰਿੰਦਰ ਗੁਲਿਆਣੀ

ਨਰਾਇਣਗੜ੍ਹ, 14 ਅਪਰੈਲ

ਇਤਿਹਾਸਕ ਗੁਰਦੁਆਰਾ ਸ੍ਰੀ ਟੋਕਾ ਸਾਹਿਬ ਵਿਖੇ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਲੁਧਿਆਣਾ ਦੇ ਰਾਗੀ ਦਵਿੰਦਰ ਸਿੰਘ ਸੋਢੀ, ਭਾਈ ਅਮਰਜੀਤ ਸਿੰਘ ਖਾਲਸਾ ਢਾਡੀ ਜਥਾ, ਬੀਬੀ ਰਾਜਵਿੰਦਰ ਕੌਰ ਲੁਧਿਆਣਾ ਦੇ ਢਾਡੀ ਜਥੇ ਅਤੇ ਭਾਈ ਅਮਰਜੀਤ ਸਿੰਘ ਹਜ਼ੂਰੀ ਰਾਗੀ ਜਥੇ ਨੇ ਕਥਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਰਾਗੀ ਜਥਿਆਂ ਨੇ ਸੰਗਤਾਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਖਾਲਸਾ ਸਾਜਨਾ ਦਿਵਸ ਦੀ ਵਧਾਈ ਦਿੱਤੀ ਅਤੇ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ ਦਸਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕਰਦਿਆਂ ਪੰਜ ਪਿਆਰਿਆਂ ਨੂੰ ਅੰਮ੍ਰਿਤ ਦੀ ਦਾਤ ਦੇ ਕੇ ਗੁਰੂ ਵਾਲੇ ਬਣਾਇਆ ਸੀ। ਉਨ੍ਹਾਂ ਕਿਹਾ ਕਿ ਸਾਨੂੰ ਦਸਮ ਪਿਤਾ ਜੀ ਵੱਲੋਂ ਬਖ਼ਸ਼ੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰ ਕੇ ਸਿੰਘ ਸਜਣਾ ਚਾਹੀਦਾ ਹੈ।

ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਖਾਲਸੇ ਦਾ 325ਵਾਂ ਸਥਾਪਨਾ ਦਿਵਸ ਗੁਰਦੁਆਰਾ ਮੰਡੋਖਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਮਨਾਇਆ ਗਿਆ। ਇਸ ਮੌਕੇ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ‘ਆਪ’ ਦੇ ਉਮੀਦਵਾਰ ਡਾ. ਸੁਸ਼ੀਲ ਗੁਪਤਾ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਤੇ ਬਾਬਾ ਸੁਰਿੰਦਰ ਸਿੰਘ ਤੋਂ ਅਸ਼ੀਰਵਾਦ ਲਿਆ। ਬਾਬਾ ਸੁਰਿੰਦਰ ਸਿੰਘ ਨੇ ਗੁਪਤਾ ਨੂੰ ਸਿਰਪਾਓ ਤੇ ਤਲਵਾਰ ਭੇਟ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਬਾਬਾ ਸੁਰਿੰਦਰ ਸਿੰਘ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਤਿਉਹਾਰ ਦਾ ਆਪਣਾ ਹੀ ਵਿਸ਼ੇਸ਼ ਮਹੱਤਵ ਹੈ।



News Source link

- Advertisement -

More articles

- Advertisement -

Latest article