26.6 C
Patiāla
Monday, April 29, 2024

ਲੋਕ ਸਭਾ ਚੋਣਾਂ: ਪੁਲੀਸ ਵੱਲੋਂ ‘ਅਪਰੇਸ਼ਨ ਸੀਲ-6’ ਸ਼ੁਰੂ

Must read


ਮੁਖਤਿਆਰ ਸਿੰਘ ਨੌਗਾਵਾਂ

ਦੇਵੀਗੜ੍ਹ, 14 ਅਪਰੈਲ

ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਟਿਆਲਾ ਪੁਲੀਸ ਵੱਲੋਂ ਜ਼ਿਲ੍ਹੇ ਵਿੱਚ ਸਖਤ ਨਾਕਾਬੰਦੀ ਕੀਤੀ ਹੋਈ ਹੈ। ਇਸ ਤਹਿਤ ਜ਼ਿਲ੍ਹੇ ਵਿੱਚ 14 ਨਾਕੇ ਸਥਾਪਤ ਕੀਤੇ ਗਏ ਹਨ। ਇਸੇ ਤਹਿਤ ਅੱਜ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਨੇ ਪੰਜਾਬ ਹਰਿਆਣਾ ਹੱਦ ’ਤੇ ਪਿੰਡ ਰੌਹੜ ਜਾਗੀਰ ਵਿੱਚ ਪੁਲੀਸ ਨਾਕੇ ਦੌਰਾਨ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ ਦਾ ਜਾਇਜ਼ਾ ਲਿਆ।

ਇਸ ਮੌਕੇ ਪੱਤਰਕਾਰਾਂ ਨਾਲ਼ ਗੱਲਬਾਤ ਕਰਦਿਆਂ ਕਿਹਾ ਕਿ ‘ਅਪਰੇਸ਼ਨ ਸੀਲ-6’ ਦੌਰਾਨ ਜ਼ਿਲ੍ਹੇ ਵਿੱਚ ਪੰਜਾਬ ਹਰਿਆਣਾ ਬਾਰਡਰ ’ਤੇ 14 ਇੰਟਰਸਟੇਟ ਨਾਕੇ ਲਗਾਏ ਗਏ ਹਨ ਅਤੇ ਹਰੇਕ ਨਾਕੇ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਕਿ 2024 ਵਿੱਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੌਰਾਨ ਕੋਈ ਵੀ ਸ਼ਰਾਰਤੀ ਅਨਸਰ ਪੰਜਾਬ ਰਾਜ ਵਿੱਚ ਕਿਸੇ ਪ੍ਰਕਾਰ ਦਾ ਕੋਈ ਨਸ਼ਾ ਕੋਈ ਸ਼ਰਾਬ, ਕੋਈ ਅਣਹਿਸਾਬੀ ਕੈਸ਼ ਨਾ ਲਿਆ ਸਕੇ। ਇਸ ਮੌਕੇ ਉਨ੍ਹਾਂ ਕਿਹਾ ਕਿ ਰੌਹੜ ਜਾਗੀਰ ਵਿੱਚ ਨਾਕੇ ਦੌਰਾਨ ਇੱਕ ਵਿਅਕਤੀ ਕੋਲੋਂ 3 ਲੱਖ ਰੁਪਏ ਕੈਸ਼ ਬਰਾਮਦ ਹੋਇਆ ਹੈ। ਇਸ ਵਿਅਕਤੀ ਕੋਲੋਂ ਜਦੋਂ ਇਸ ਕੈਸ਼ ਦਾ ਰਿਕਾਰਡ ਮੰਗਿਆ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕਿਆ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਏ ਨਾਕਿਆਂ ਤੋਂ ਇਲਾਵਾ ਫਲਾਇੰਗ ਸਕੁਐਡ ਟੀਮਾਂ ਵੀ ਉਨ੍ਹਾਂ ਰਸਤਿਆਂ ’ਤੇ ਗਸ਼ਤ ਕਰ ਰਹੀਆਂ ਹਨ ਜਿਨ੍ਹਾਂ ਰਾਹੀਂ ਵੀ ਲੋਕ ਇਧਰ ਉਧਰ ਆਉਂਦੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨਾਕਿਆਂ ਦਾ ਭਾਵ ਇਹ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ ਅਤੇ ਸਾਫ ਸੁਥਰੀਆਂ ਹੋ ਸਕਣ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ 24 ਘੰਟੇ ਸ਼ਿਫਟਾਂ ਵਿੱਚ ਜ਼ਿਲ੍ਹੇ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕੈਮਰਿਆਂ ਰਾਹੀਂ ਵੀ ਸੜਕਾਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਐਸ.ਪੀ.ਸਿਟੀ ਸਰਫਰਾਜ ਆਲਮ, ਗੁਰਪ੍ਰਤਾਪ ਸਿੰਘ ਡੀ.ਐਸ.ਪੀ. ਦਿਹਾਤੀ ਪਟਿਆਲਾ, ਥਾਣਾ ਮੁਖੀ ਜੁਲਕਾਂ ਇੰਸ: ਹਰਪ੍ਰੀਤ ਸਿੰਘ, ਸਹਾਇਕ ਥਾਣੇਦਾਰ ਨਿਸ਼ਾਨ ਸਿੰਘ ਚੌਕੀ ਇੰਚਾਰਜ ਰੌਹੜ ਜਾਗੀਰ, ਰਾਜਵਿੰਦਰ ਕੌਰ ਰੇਂਜ ਇਲੈਕਸ਼ਨ ਇੰਚਾਰਜ ਅਤੇ ਹੋਰ ਪੁਲੀਸ ਮੁਲਾਜ਼ਮ ਹਾਜ਼ਰ ਸਨ।



News Source link

- Advertisement -

More articles

- Advertisement -

Latest article