23.9 C
Patiāla
Tuesday, April 30, 2024

‘ਇੰਡੀਆ’ ਗੱਠਜੋੜ ਮਹਿਲਾ ਸ਼ਕਤੀਕਰਨ ਦੇ ਖ਼ਿਲਾਫ਼: ਸਚਦੇਵਾ

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 15 ਅਪਰੈਲ

ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ‘ਇੰਡੀਆ’ ਗੱਠਜੋੜ ਨੇ ਦਿੱਲੀ ਵਿੱਚ ਇੱਕ ਵੀ ਮਹਿਲਾ ਉਮੀਦਵਾਰ ਨਹੀਂ ਉਤਾਰਿਆ। ਗੱਠਜੋੜ ਦੇ ਇਸ ਫ਼ੈਸਲੇ ਨਾਲ ‘ਆਪ’ ਅਤੇ ਕਾਂਗਰਸ ਦੋਵਾਂ ਦਾ ਮਹਿਲਾ ਸ਼ਕਤੀਕਰਨ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ। ਸਚਦੇਵਾ ਨੇ ਕਿਹਾ ਕਿ ਅੱਜ ਇੱਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਖੇਡਾਂ, ਫੌਜ ਅਤੇ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਵਧਾ ਰਹੀ ਹੈ। ਸਰਕਾਰ ਨੇ ਵੰਦਨ ਐਕਟ 2023 ਲਿਆ ਕੇ ਔਰਤਾਂ ਦੀ ਸਿਆਸੀ ਨੁਮਾਇੰਦਗੀ ਵਧਾਉਣ ਨੂੰ ਵੀ ਯਕੀਨੀ ਬਣਾਇਆ ਹੈ ਜਦਕਿ ਦੂਜੇ ਪਾਸੇ ‘ਇੰਡੀਆ’ ਗੱਠਜੋੜ ਹੈ ਜਿਸ ਨੇ ਦਿੱਲੀ ਦੀਆਂ ਔਰਤਾਂ ਨੂੰ ਲੋਕ ਸਭਾ ਵਿਚ ਪ੍ਰਤੀਨਿਧਤਾ ਦੇਣ ਤੋਂ ਵੀ ਇਨਕਾਰ ਕਰ ਦਿੱਤਾ ਹੈ।

ਨਾਰੀ ਸ਼ਕਤੀ ਵੰਦਨ ਐਕਟ ਦੀ ਭਾਵਨਾ ਅਨੁਸਾਰ ਭਾਜਪਾ ਨੇ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਦੋ ਔਰਤਾਂ ਨੂੰ ਲੋਕ ਸਭਾ ਚੋਣ ਲੜਨ ਦਾ ਮੌਕਾ ਦੇ ਕੇ ਲੋਕ ਸਭਾ ਚੋਣਾਂ ਵਿੱਚ ਔਰਤਾਂ ਦੀ ਨੁਮਾਇੰਦਗੀ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗੱਠਜੋੜ ਵੱਲੋਂ ਦਿੱਲੀ ਦੀਆਂ 67 ਲੱਖ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇੱਕ ਵੀ ਮਹਿਲਾ ਨੂੰ ਟਿਕਟ ਨਹੀਂ ਦਿੱਤੀ ਗਈ।

ਪ੍ਰਧਾਨ ਨੇ ਕਿਹਾ ਹੈ ਕਿ ਪਿਛਲੇ ਇੱਕ ਦਹਾਕੇ ਵਿੱਚ ਜਿੱਥੇ ਅਰਵਿੰਦ ਕੇਜਰੀਵਾਲ ਦਾ ਔਰਤ ਵਿਰੋਧੀ ਚਿਹਰਾ ਉਨ੍ਹਾਂ ਦੀ ਪਾਰਟੀ ਅਤੇ ਸਰਕਾਰ ਦੋਵਾਂ ਵਿੱਚ ਔਰਤਾਂ ਦੀ ਬਹੁਤ ਸੀਮਤ ਨੁਮਾਇੰਦਗੀ ਕਾਰਨ ਦਿਖਾਈ ਦੇ ਰਿਹਾ ਹੈ, ਉੱਥੇ ਕਾਂਗਰਸ ਦੀ ਲੀਡਰਸ਼ਿਪ ਵੀ ਆਪਣੇ ਭਾਈਵਾਲ ਦੇ ਦਬਾਅ ਹੇਠ ਆ ਗਈ ਹੈ।

ਨਰਾਤਿਆਂ ਦੌਰਾਨ ਮੰਦਰ ਨਾ ਤੋੜਨ ਦੀ ਅਪੀਲ

ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਨਰਾਤੇ ਦਿੱਲੀ ਵਿਚ ਹੀ ਨਹੀਂ ਬਲਕਿ ਪੂਰੇ ਦੇਸ਼ ਵਿਚ ਮਨਾਏ ਜਾਂਦੇ ਹਨ ਪਰ ਇਹ ਦਿੱਲੀ ਦੀ ਬਦਕਿਸਮਤੀ ਹੈ ਕਿ ਇੱਥੇ ਸਰਕਾਰ ਇੱਕ ਵਿਸ਼ੇਸ਼ ਵਰਗ ਨੂੰ ਖੁਸ਼ ਕਰਨ ਲਈ ਹਿੰਦੂਆਂ ਦੀ ਭਾਵਨਾ ਨਾਲ ਖੇਡਦੀ ਹੈ। ਸਚਦੇਵਾ ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੀ ਮੰਤਰੀ ਆਤਿਸ਼ੀ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਪੱਛਮੀ ਦਿੱਲੀ ਵਿੱਚ ਦੋ ਮੰਦਰਾਂ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਗਈ। ਜਿਨ੍ਹਾਂ ਦਿਨਾਂ ਵਿੱਚ ਲੋਕ ਵਰਤ ਰੱਖਦੇ ਹਨ ਅਤੇ ਪੂਜਾ ਕਰਦੇ ਹਨ, ਉਨ੍ਹਾਂ ਦਿਨਾਂ ਵਿੱਚ ਮੰਦਰ ਢਾਹੁਣਾ ਮੰਦਭਾਗਾ ਹੈ। ਉਨ੍ਹਾਂ ਨਰਾਤਿਆਂ ਦੌਰਾਨ ਮੰਦਰ ਨਾ ਢਾਹੁਣ ਦੀ ਅਪੀਲ ਕੀਤੀ।



News Source link

- Advertisement -

More articles

- Advertisement -

Latest article