20.5 C
Patiāla
Thursday, May 2, 2024

ਚਾਹਲ ਤੀਜੀ ਵਾਰ ਗੌਰਮਿੰਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਚੁਣੇ – Punjabi Tribune

Must read


ਨਿੱਜੀ ਪੱਤਰ ਪ੍ਰੇਰਕ

ਚਮਕੌਰ ਸਾਹਿਬ, 18 ਅਪਰੈਲ

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ 17ਵੀਂ ਜਨਰਲ ਕੌਂਸਲ ਦੀ ਸੂਬਾਈ ਚੋਣ ਜਥੇਬੰਦੀ ਦੇ ਸੰਵਿਧਾਨ ਮੁਤਾਬਕ ਮੁਕੰਮਲ ਹੋਈ। ਸੂਬਾਈ ਜਥੇਬੰਦਕ ਚੋਣ ਵਿੱਚ ਸਾਰੇ ਜ਼ਿਲ੍ਹਿਆਂ ਦੇ ਸੰਵਿਧਾਨ ਮੁਤਾਬਕ ਚੁਣੇ ਹੋਏ ਪ੍ਰਧਾਨਾਂ ਤੇ ਹੋਰ ਸਰਗਰਮ ਆਗੂਆਂ ਨੇ ਹਿੱਸਾ ਲਿਆ। ਧਰਮਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਚੋਣ ਇਜਲਾਸ ਦੀ ਪ੍ਰਧਾਨਗੀ ਸੁਖਵਿੰਦਰ ਸਿੰਘ ਚਾਹਲ, ਗੁਰਬਿੰਦਰ ਸਿੰਘ ਸਸਕੌਰ, ਬੱਗਾ ਸਿੰਘ,ਪੁਸ਼ਪਿੰਦਰ ਸਿੰਘ, ਮੰਗਲ ਸਿੰਘ ਅਤੇ ਪ੍ਰਿੰਸੀਪਲ ਅਮਨਦੀਪ ਸ਼ਰਮਾ ਦੇ ਅਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ। ਇਸ ਦੌਰਾਨ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਪੁਰਾਣੀ ਅਗਜੈਕਟਿਵ ਕਮੇਟੀ ਨੂੰ ਭੰਗ ਕਰਨ ਦਾ ਐਲਾਨ ਕੀਤਾ ਗਿਆ ਅਤੇ ਜਥੇਬੰਦੀ ਦੇ ਸੰਵਿਧਾਨ ਮੁਤਾਬਿਕ ਨਵੀਂ ਸੂਬਾਈ ਅਗਜੈਕਟਿਵ ਕਮੇਟੀ ਦਾ ਪੈਨਲ ਪਸਸਫ ਦੇ ਸਕੱਤਰ ਸਾਥੀ ਤੀਰਥ ਸਿੰਘ ਬਾਸੀ ਵਲੋਂ ਪੇਸ਼ ਕੀਤਾ ਗਿਆ, ਜਿਸ ਵਿੱਚ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਖ਼ਜ਼ਾਨਚੀ ਪ੍ਰਿੰਸੀਪਲ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਦੀ ਚੋਣ ਨੂੰ ਹਾਊਸ ਨੇ ਸਰਬਸੰਮਤੀ ਨਾਲ ਪਾਸ ਕੀਤਾ। ਹੋਰ ਸੂਬਾਈ ਅਹੁਦੇਦਾਰਾਂ ਵਿੱਚ ਬਲਵਿੰਦਰ ਸਿੰਘ ਭੁੱਟੋ ਜਥੇਬੰਧਕ ਸਕੱਤਰ, ਜਸਵਿੰਦਰ ਸਿੰਘ ਸਹਾਇਕ ਜਥੇਬੰਧਕ ਸਕੱਤਰ, ਕੁਲਦੀਪ ਸਿੰਘ ਪੂਰੋਵਾਲ ਤੇ ਗੁਰਪ੍ਰੀਤ ਸਿੰਘ ਅੰਮੀਵਾਲ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਬਾਜਵਾ ਤੇ ਮਨੋਹਰ ਲਾਲ ਸ਼ਰਮਾ ਮੀਤ ਪ੍ਰਧਾਨ, ਦੇਵੀ ਦਿਆਲ ਤੇ ਹਰਿੰਦਰ ਮੱਲੀਆਂ ਜੁਆਇੰਟ ਸਕੱਤਰ, ਦਿਲਦਾਰ ਭੰਡਾਲ਼ ਤੇ ਗਣੇਸ਼ ਭਗਤ ਸਹਾਇਕ ਪ੍ਰੈੱਸ ਸਕੱਤਰ ਸਰਬਸੰਮਤੀ ਨਾਲ ਚੁਣੇ ਗਏ। ਸਾਰੇ ਚੁਣੇ ਹੋਏ ਜ਼ਿਲ੍ਹਾ ਪ੍ਰਧਾਨਾਂ ਤੇ ਜ਼ਿਲ੍ਹਾ ਸਕੱਤਰ ਸੰਵਿਧਾਨ ਮੁਤਾਬਕ ਸੂਬਾ ਕਮੇਟੀ ਦੇ ਮੈਂਬਰ ਹੋਣਗੇ। ਇਸ ਤੋਂ ਇਲਾਵਾ ਦਿਲਦਾਰ ਭੰਡਾਲ਼, ਗੁਰਦੀਪ ਸਿੰਘ ਬਾਜਵਾ, ਗੁਰਮੇਲ ਸਿੰਘ, ਬਲਵਿੰਦਰ ਸਿੰਘ ਭੁੱਟੋ, ਸੁਭਾਸ਼ ਪਠਾਨਕੋਟ ਤੇ ਗਣੇਸ਼ ਭਗਤ ਨੂੰ ਸਰਬਸੰਮਤੀ ਨਾਲ ਸੂਬਾ ਕਮੇਟੀ ਲਈ ਨਾਮਜ਼ਦ ਕੀਤਾ ਗਿਆ।



News Source link

- Advertisement -

More articles

- Advertisement -

Latest article