28 C
Patiāla
Saturday, May 4, 2024

ਪੰਜਾਬ ਦੇ ਲੋਕ ਇਸ ਵਾਰ ਭਾਜਪਾ ਦੇ ਨਾਲ: ਸੰਧੂ

Must read


ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 21 ਅਪਰੈਲ

ਭਾਜਪਾ ਉਮੀਦਵਾਰ ਦੇ ਚੋਣ ਦਫ਼ਤਰ ਦੇ ਉਦਘਾਟਨ ਸਮੇਂ ਸਹਿਜ ਪਾਠ ਅਤੇ ਹਵਨ ਯੱਗ ਕੀਤੇ ਗਏ। ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਦਾ ਚੋਣ ਦਫ਼ਤਰ ਅੱਜ ਇੱਥੇ ਭਾਜਪਾ ਦਫ਼ਤਰ ਵਿੱਚ ਖੋਲ੍ਹਿਆ ਗਿਆ। ਇਹ ਸਮਾਗਮ ਵਿੱਚ ਸਮੁੱਚੀ ਭਾਜਪਾ ਇਕਜੁੱਟ ਨਜ਼ਰ ਆਈ। ਚੋਣ ਦਫ਼ਤਰ ਦੇ ਉਦਘਾਟਨ ਸਮੇਂ ਸ੍ਰੀ ਸੰਧੂ ਨੇ ਦਾਅਵਾ ਕੀਤਾ ਕਿ ਦੇਸ਼ ਭਰ ਵਿੱਚ ਨਰਿੰਦਰ ਮੋਦੀ ਤੇ ਭਾਜਪਾ ਦੇ ਹੱਕ ’ਚ ਲਹਿਰ ਚੱਲ ਰਹੀ ਹੈ। ਪੰਜਾਬ ਅਤੇ ਅੰਮ੍ਰਿਤਸਰ ਵਿੱਚ ਵੀ ਲੋਕ ਇਸ ਵਾਰ ਭਾਜਪਾ ਦੇ ਨਾਲ ਹਨ। ਆਪਣੇ ਚੋਣ ਏਜੰਡੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅੰਮ੍ਰਿਤਸਰ ਦੀ ਪੁਰਾਣੀ ਵਿਰਾਸਤ ਨੂੰ ਬਹਾਲ ਕਰਨਾ ਚਾਹੁੰਦੇ ਹਨ। ਇਸ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵਿਸ਼ੇਸ਼ ਪੈਕੇਜ ਲੈ ਕੇ ਆਉਣਗੇ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਗੁਰੂ ਨਗਰੀ ਦੇ ਵਿਕਾਸ ਲਈ ਕੁਝ ਨਹੀਂ ਕੀਤਾ। ਇਸ ਮੌਕੇ ਉਨ੍ਹਾਂ ਅੰਮ੍ਰਿਤਸਰ ਬਾਰੇ ਆਪਣਾ ਦ੍ਰਿਸ਼ਟੀਕੋਣ ਵੀ ਭਾਜਪਾ ਕਾਰਕੁਨਾਂ ਦੇ ਸਾਹਮਣੇ ਰੱਖਿਆ। ਸਮਾਗਮ ਵਿੱਚ ਸਾਬਕਾ ਰਾਜ ਸਭਾ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਤੇ ਹੋਰ ਭਾਜਪਾ ਆਗੂਆਂ ਨੇ ਸੰਬੋਧਨ ਕੀਤਾ।

ਇਸ ਮੌਕੇ ਭਾਜਪਾ ਦੇ ਅੰਮ੍ਰਿਤਸਰ ਦੇ ਇੰਚਾਰਜ ਕੇਡੀ ਭੰਡਾਰੀ, ਰਜਿੰਦਰ ਮੋਹਨ ਸਿੰਘ ਛੀਨਾ, ਸੁਖਮਿੰਦਰ ਸਿੰਘ ਪਿੰਟੂ, ਕੁਮਾਰ ਅਮਿਤ, ਸੁਖਵਿੰਦਰ ਸਿੰਘ ਮੁੱਖਾ, ਰਾਜੇਸ਼ ਹਨੀ ਤੇ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ। ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਵੱਲੋਂ ਪ੍ਰਚਾਰ ਮੁਹਿੰਮ ਨੂੰ ਲਗਾਤਾਰ ਭਖਾਇਆ ਜਾ ਰਿਹਾ। ਪਿੰਡਾਂ ਵਿੱਚ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।



News Source link

- Advertisement -

More articles

- Advertisement -

Latest article