31.7 C
Patiāla
Friday, May 3, 2024

ਭਾਰਤੀ ਕਿਸਾਨ ਯੂਨੀਅਨ ਪੰਜਾਬ (ਤੋਤੇਵਾਲ) ਦਾ ਗਠਨ

Must read


ਨਿੱਜੀ ਪੱਤਰ ਪ੍ਰੇਰਕ

ਮੋਗਾ, 21 ਅਪਰੈਲ

ਸੂਬੇ ’ਚ ਇੱਕ ਹੋਰ ਧੜੇ ਨੇ ਆਪਣੀ ਵੱਖਰੀ ਤੇ ਨਵੀਂ ਸੂਬਾ ਪੱਧਰੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਪੰਜਾਬ (ਤੋਤੇਵਾਲ) ਬਣਾ ਲਈ ਹੈ। ਧਰਮਕੋਟ ਵਿੱਚ ਜਥੇਬੰਦੀ ਦੀ ਚੜ੍ਹਦੀਕਲਾ ਲਈ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਯੁਕਤ ਕਿਸਾਨ ਮੋਰਚਾ ਆਗੂਆਂ ਨੇ ਵੀ ਸ਼ਿਰਕਤ ਕੀਤੀ। ਜਥੇਬੰਦੀ ਦਾ ਸੂਬਾਈ ਪ੍ਰਧਾਨ ਸੁੱਖ ਗਿੱਲ ਨੂੰ ਬਣਾਇਆ ਗਿਆ ਹੈ। ਧਰਮਕੋਟ ਵਿਚ ਗੁਰਦੁਆਰਾ ਹਜ਼ੂਰ ਸਾਹਿਬ ’ਚ ਬੀਕੇਯੂ ਪੰਜਾਬ ਤੋਤੇਵਾਲ ਕਿਸਾਨ ਜਥੇਬੰਦੀ ਦੇ ਆਗੂਆਂ ਵੱਲੋਂ ਜਥੇਬੰਦੀ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ, ਗੁਰਨਾਮ ਸਿੰਘ ਚੜੂਨੀ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ, ਸਤਨਾਮ ਸਿੰਘ ਬਹਿਰੂ, ਹਰਦੇਵ ਸਿੰਘ ਸੰਧੂ, ਕਿਰਪਾ ਸਿੰਘ ਨੱਥੂਪੁਰ, ਬੋਘ ਸਿੰਘ ਮਾਨਸਾ, ਗੁਰਵਿੰਦਰ ਸਿੰਘ ਬੱਲੋ ਤੇ ਹੋਰਨਾਂ ਨੇ ਸ਼ਿਰਕਤ ਕੀਤੀ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਨਵੀਂ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਪੰਜਾਬ (ਤੋਤੇਵਾਲ) ਦਾ ਰਸਮੀ ਐਲਾਨ ਕੀਤਾ। ਬੀਕੇਯੂ ਲੱਖੋਵਾਲ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕੇ ਸੁੱਖ ਗਿੱਲ ਮੋਗਾ ਦਾ ਪਰਿਵਾਰ ਸ਼ੁਰੂ ਤੋਂ ਕਿਸਾਨੀ ਸੰਘਰਸ ਦੀ ਸੇਵਾ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ੀ ਨੌਜਵਾਨ ਆਗੂਆਂ ਦੀ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਬਹੁਤ ਲੋੜ ਹੈ।

ਨਵੀਂ ਜਥੇਬੰਦੀ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਨੇ ਸੰਯੁਕਤ ਕਿਸਾਨ ਮੋਰਚੇ ਦੇ ਸਾਰੇ ਆਗੂਆਂ ਦਾ ਸਮਾਗਮ ਵਿੱਚ ਪਹੁੰਚਣ ’ਤੇ ਧੰਨਵਾਦ ਕੀਤਾ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਨਾਲ ਮੋਢੇ ਨਾਲ ਮੋਢਾ ਜੋੜ ਜੋੜ ਕੇ ਚੱਲਣ ਦਾ ਭਰੋਸਾ ਦਿੱਤਾ। ਇਸ ਮੌਕੇ ਕਿਸਾਨ ਆਗੂਆਂ ਨੂੰ “ਖੇਤਾਂ ਦੇ ਪੁੱਤ” ਐਵਾਰਡ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ।



News Source link
#ਭਰਤ #ਕਸਨ #ਯਨਅਨ #ਪਜਬ #ਤਤਵਲ #ਦ #ਗਠਨ

- Advertisement -

More articles

- Advertisement -

Latest article