31.7 C
Patiāla
Friday, May 3, 2024

ਰਿੰਕੂ ਦੇ ਪਾਰਟੀ ਛੱਡਣ ਨਾਲ ‘ਆਪ’ ਨੂੰ ਕੋਈ ਫ਼ਰਕ ਨਹੀਂ ਪੈਣਾ: ਪੰਡੋਰੀ

Must read


ਗੁਰਮੀਤ ਸਿੰਘ ਖੋਸਲਾ

ਸ਼ਾਹਕੋਟ, 21 ਅਪਰੈਲ

‘ਆਪ’ ਦੇ ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲੋਕ ਸਭਾ ਹਲਕਾ ਜਲੰਧਰ ਤੋਂ ਪਾਰਟੀ ਦਾ ਉਮੀਦਵਾਰ ਬਣਾਇਆ ਹੈ। ਪਾਰਟੀ ਦੇ ਵਾਲੰਟੀਅਰ ਅਤੇ ਹਲਕੇ ਦੇ ਸੂਝਵਾਨ ਵੋਟਰ ਇਸ ਵਾਰ ਵੀ ਮੁੱਖ ਮੰਤਰੀ ਦੇ ਭਰੋਸੇ ’ਤੇ ਖ਼ਰੇ ਉੱਤਰ ਕੇ ਟੀਨੂੰ ਨੂੰ ਵੱਡੀ ਲੀਡ ਨਾਲ ਜਿਤਾ ਕੇ ਸੰਸਦ ਵਿੱਚ ਭੇਜਣਗੇ। ਸ੍ਰੀ ਪੰਡੋਰੀ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸੁਸ਼ੀਲ ਕੁਮਾਰ ਰਿੰਕੂ ਦੇ ਪਾਰਟੀ ਛੱਡਣ ਨਾਲ ‘ਆਪ’ ਨੂੰ ਕੋਈ ਫ਼ਰਕ ਨਹੀਂ ਪਵੇਗਾ ਕਿਉਂਕਿ ਜਨਤਾ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨਾਲ ਜੁੜੀ ਹੋਈ ਹੈ ਨਾ ਕਿ ਕਿਸੇ ਵਿਅਕਤੀ ਵਿਸ਼ੇਸ਼ ਨਾਲ।

ਸ੍ਰੀ ਪੰਡੋਰੀ ਨੇ ਕਿਹਾ ਕਿ ਉਨ੍ਹਾਂ ਨੇ ਹਲਕੇ ਵਿੱਚ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਨੂੰ ਲੋਕਾਂ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ, ਉਨ੍ਹਾਂ ਦੀ ਮਾਤਾ ਤੇ ਪਤਨੀ ਪਿੰਡ ਦੀ ਸਰਪੰਚੀ ਕਰ ਚੁੱਕੇ ਹਨ। ਉਨ੍ਹਾਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹੋਣ ਸਣੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਕਿਵੇਂ ਹੱਲ ਕਰਵਾਉਣਾ ਹੈ ਬਾਰੇ ਵੀ ਪਤਾ ਹੈ। ਇਲਾਕੇ ਵਿਚ ਵਿਚਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਪ੍ਰਾਪਤ ਹੋ ਰਹੀ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾ ਕੇ ਉਹ ਹਲਕੇ ਵਿਚ ਵੱਡਾ ਬਦਲਾਅ ਕਰਨ ਨੂੰ ਤਰਜੀਹ ਦੇਣਗੇ।

ਇਸ ਮੌਕੇ ਮਾਰਕਿਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਬਵਬੀਰ ਸਿੰਘ ਢੰਡੋਵਾਲ, ਮਨੋਜ ਅਰੋੜਾ, ਰੂਪ ਲਾਲ ਸ਼ਰਮਾ ਅਤੇ ਸੁੱਚਾ ਗਿੱਲ ਤੋਂ ਇਲਾਵਾ ਹੋਰ ਹੋਰ ਪਾਰਟੀ ਆਗੂ ਹਾਜ਼ਰ ਸਨ।



News Source link

- Advertisement -

More articles

- Advertisement -

Latest article