39.2 C
Patiāla
Thursday, May 9, 2024

ਨਵੀਂ ਦਿੱਲੀ: ਵੱਡੀ ਗਿਣਤੀ ’ਚ ਸਿੱਖਾਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ – Punjabi Tribune

Must read


ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 27 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਸਮੇਤ ਹੋਰ ਵੱਖ ਵੱਖ ਖੇਤਰਾਂ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਸਿੱਖ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਘੱਟ ਗਿਣਤੀ ਭਾਈਚਾਰੇ ਦੀ ਮਦਦ ਲਈ ਸਰਕਾਰ ਵੱਲੋਂ ਚੁੱਕੇ ਗਏ ਕਈ ਕਦਮਾਂ ਦਾ ਹਵਾਲਾ ਦਿੰਦੇ ਹੋਏ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਇਸ ਮੌਕੇ ਕਿਹਾ ਕਿ ਜੇ ਕਿਸੇ ਨੇ ਸੱਚਮੁੱਚ ਭਾਈਚਾਰੇ ਲਈ ਕੰਮ ਕੀਤਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਲਈ ਭਾਈਚਾਰੇ ਦੇ ਯੋਗਦਾਨ ਅਤੇ ਕੁਰਬਾਨੀਆਂ ਨੂੰ ਬਹੁਤ ਮੰਨਦੀ ਹੈ ਅਤੇ ਇਸ ਦੀ ਭਲਾਈ ਲਈ ਕੰਮ ਕਰਦੀ ਰਹੇਗੀ। ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਵੀ ਹਾਜ਼ਰ ਸਨ।

The post ਨਵੀਂ ਦਿੱਲੀ: ਵੱਡੀ ਗਿਣਤੀ ’ਚ ਸਿੱਖਾਂ ਨੇ ਭਾਜਪਾ ’ਚ ਸ਼ਮੂਲੀਅਤ ਕੀਤੀ appeared first on Punjabi Tribune.



News Source link

- Advertisement -

More articles

- Advertisement -

Latest article