32.1 C
Patiāla
Friday, May 17, 2024

ਮੈਂ ਕਿਸਾਨਾਂ ਤੇ ਪੰਜਾਬੀਅਤ ਖ਼ਿਲਾਫ਼ ਕਦੇ ਨਹੀਂ ਬੋਲਿਆ: ਹੰਸ ਰਾਜ ਹੰਸ

Must read


ਮਹਿੰਦਰ ਸਿੰਘ ਰੱਤੀਆਂ

ਮੋਗਾ, 29 ਅਪਰੈਲ

ਫ਼ਰੀਦਕੋਟ ਰਾਖਵਾਂ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤੇ ਜਾਣ ਕਾਰਨ ਆਖਰ ਉਨ੍ਹਾਂ ਕਿਸਾਨਾਂ ਨਾਲ ਸਵਾਲ ਜਵਾਬ ਕਰਨ ਦੀ ਸਹਿਮਤੀ ਜਤਾਈ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਜਦੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ ਸਵਾਲ ਕੀਤੇ ਸਨ ਤਾਂ ਉਨ੍ਹਾਂ ਕਿਸਾਨਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਕਿਸਾਨਾਂ ਨੂੰ ਭੱਦੀ ਸ਼ਬਦਾਵਲੀ ਵਰਤਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸਾਬਤ ਹੋ ਜਾਵੇ ਕਿ ਉਸ ਨੇ ਕਿਸਾਨ ਜਾਂ ਕਿਸਾਨੀ ਅੰਦੋਲਨ ਖ਼ਿਲਾਫ਼, ਪੰਜਾਬ ਜਾਂ ਪੰਜਾਬੀਅਤ ਖ਼ਿਲਾਫ਼ ਕੋਈ ਗੱਲ ਆਖੀ ਹੋਵੇ ਤਾਂ ਉਸ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।



News Source link

- Advertisement -

More articles

- Advertisement -

Latest article