44.3 C
Patiāla
Tuesday, May 21, 2024

‘ਪੰਜਾਬ ਬਚਾਓ’ ਯਾਤਰਾ ਲਈ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ

Must read


ਪੱਤਰ ਪ੍ਰੇਰਕ

ਐੱਸ.ਏ.ਐੱਸ. ਨਗਰ (ਮੁਹਾਲੀ), 29 ਅਪਰੈਲ

ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਨੂੰ ਲੈ ਕੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਮੁਹਾਲੀ ਹਲਕੇ ਵਿੱਚ 3 ਮਈ ਨੂੰ ਪੰਜਾਬ ਬਚਾਓ ਯਾਤਰਾ ਪਹੁੰਚੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਹਿਰਾਂ ਅਤੇ ਪਿੰਡਾਂ ਵਿੱਚ ਆਮ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਯਾਤਰਾ ਦੇ ਸਵਾਗਤ ਲਈ ਆਗੂਆਂ ਅਤੇ ਵਰਕਰਾਂ ਨੂੰ ਡਿਊਟੀਆਂ ਸੌਂਪੀਆਂ ਗਈਆਂ। ਮੀਟਿੰਗ ਵਿੱਚ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਅਕਾਲੀ ਦਲ ਦੇ ਮੀਤ ਪ੍ਰਧਾਨ ਜਸਵੰਤ ਸਿੰਘ ਭੁੱਲਰ, ਪਰਮਜੀਤ ਸਿੰਘ ਕਾਹਲੋਂ ਅਤੇ ਟਕਸਾਲੀ ਆਗੂ ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਮਨਜੀਤ ਸਿੰਘ ਮਾਨ, ਮੁੱਖ ਬੁਲਾਰਾ ਸਤਿੰਦਰ ਸਿੰਘ ਗਿੱਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਅਜੈਪਾਲ ਸਿੰਘ ਮਿੱਡੂਖੇੜਾ, ਹਰਪਾਲ ਸਿੰਘ ਬਰਾੜ, ਸ਼ਿਵੰਦਰ ਸਿੰਘ ਲੱਖੋਵਾਲ, ਗੁਰਚਰਨ ਸਿੰਘ ਨੰਨੜਾ, ਜਸਵੀਰ ਸਿੰਘ ਜੱਸੀ ਕੁਰੜਾ, ਕਰਮਜੀਤ ਸਿੰਘ ਮੌਲੀ ਬੈਦਵਾਨ, ਮਨਜੀਤ ਸਿੰਘ ਬਾਜਵਾ, ਬਲਜੀਤ ਸਿੰਘ ਦੈਵੀ, ਹੈਪੀ ਸਨੇਟਾ, ਯੂਥ ਵਿੰਗ ਦੇ ਪ੍ਰਧਾਨ ਤਰਨਪ੍ਰੀਤ ਸਿੰਘ ਧਾਲੀਵਾਲ, ਸੁਖਦੇਵ ਸਿੰਘ ਸੋਢੀ, ਰਘਵੀਰ ਸਿੰਘ, ਬਚਿੱਤਰ ਸਿੰਘ, ਗੁਰਮੇਲ ਸਿੰਘ, ਡਾ. ਮੇਜਰ ਸਿੰਘ ਜਗਤਪੁਰਾ, ਬਲਜੀਤ ਸਿੰਘ ਜਗਤਪੁਰਾ, ਹਰਵਿੰਦਰ ਸਿੰਘ ਸੋਹਾਣਾ, ਅਮਨ ਪੂਨੀਆ, ਭਗਵੰਤ ਸਿੰਘ ਝਿਊਰਹੇੜੀ, ਸਿਮਰਨ ਢਿੱਲੋਂ, ਮਨਮੋਹਨ ਕੌਰ, ਬਲਬੀਰ ਸਿੰਘ ਪੱਤੋ, ਰਮਨਦੀਪ ਸਿੰਘ ਬਾਵਾ, ਜਸਪ੍ਰੀਤ ਸਿੰਘ ਸੋਨੀ ਬੜੀ, ਪ੍ਰੀਤਮ ਸਿੰਘ, ਸੁਰਿੰਦਰ ਸਿੰਘ ਕਲੇਰ, ਅਵਤਾਰ ਸਿੰਘ ਦਾਊਂ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।



News Source link

- Advertisement -

More articles

- Advertisement -

Latest article