33.5 C
Patiāla
Wednesday, May 22, 2024

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਵਾਹਨਾਂ ਦੀ ਚੈਕਿੰਗ

Must read


ਪੱਤਰ ਪ੍ਰੇਰਕ

ਪਾਤੜਾਂ, 30 ਅਪਰੈਲ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੇ ਜਾ ਰਹੇ ਸਖਤ ਪ੍ਰਬੰਧਾਂ ਦੇ ਚਲਦਿਆਂ ਪੁਲੀਸ ਵੱਲੋਂ ਡੀਐੱਸਪੀ ਪਾਤੜਾਂ ਦਲਜੀਤ ਸਿੰਘ ਵਿਰਕ ਦੀ ਅਗਵਾਈ ਹੇਠ ਦਿੱਲੀ-ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਨਾਕਾ ਲਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਬਿਨਾਂ ਨੰਬਰ ਤੇ ਕਾਗਜ਼ਾਂ ਤੋਂ ਚੱਲਦੇ ਦਰਜਨਾਂ ਵਾਹਨਾਂ ਦੇ ਚਲਾਨ ਕੱਟ ਕੇ ਜ਼ਬਤ ਕੀਤੇ ਗਏ।

ਡੀਐੱਸਪੀ (ਪਾਤੜਾਂ) ਦਲਜੀਤ ਸਿੰਘ ਵਿਰਕ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਉੱਤੇ ਨਿਰਵਿਘਨ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਦੇ ਮਕਸਦ ਨਾਲ ਸਮਾਜ ਵਿਰੋਧੀ ਅਨਸਰਾਂ ਉੱਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ‌ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪਾਤੜਾਂ ਨਾਲ ਲੱਗਦੀ ਹਰਿਆਣਾ ਦੀ ਅੰਤਰਰਾਜੀ ਹੱਦ ਉੱਤੇ ਆਉਣ ਜਾਣ ਵਾਲਿਆਂ ਉੱਤੇ ਨਜ਼ਰ ਰੱਖਣ ਲਈ ਪੁਲੀਸ ਪਾਰਟੀਆਂ ਵੱਲੋਂ ਵਿਸ਼ੇਸ਼ ਨਾਕੇਬੰਦੀ ਕੀਤੀ ਜਾਂਦੀ ਹੈ।

ਉਨ੍ਹਾਂ ਅਸਲਾਧਾਰਕਾਂ ਨੂੰ ਅਪੀਲ ਕੀਤੀ ਕਿ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਪੁਲੀਸ ਵੱਲੋਂ ਕੀਤੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਹਥਿਆਰ ਥਾਣਿਆਂ ਵਿੱਚ ਜਮ੍ਹਾਂ ਕਰਵਾਉਣ ਦੇ ਨਾਲ ਨਾਲ ਆਉਣ ਜਾਣ ਲਈ ਵਰਤਣ ਵਾਲੇ ਵਾਹਨਾਂ ਲਈ ਨਿਯਮਾਂ ਅਨੁਸਾਰ ਕਾਗਜ਼ ਨਾਲ ਲੈ ਕੇ ਚੱਲਣ‌ ਤਾਂ ਕਿ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਥਾਣਾ ਮੁਖੀ ਪਾਤੜਾਂ ਜਸਪ੍ਰੀਤ ਸਿੰਘ ਅਤੇ ਟਰੈਫਿਕ ਪੁਲੀਸ ਦੇ ਇੰਚਾਰਜ ਸੁਖਪਾਲ ਸਿੰਘ ਹਾਜ਼ਰ ਸਨ।



News Source link

- Advertisement -

More articles

- Advertisement -

Latest article