44.8 C
Patiāla
Friday, May 17, 2024

ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Must read


ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 2 ਮਈ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਧਰਮ ਦੇ ਅਧਾਰ ਤੇ ਵੋਟਾਂ ਮੰਗਣ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ। ਉਨ੍ਹਾਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਅੰਮ੍ਰਿਤ ਪਾਲ ਸਿੰਘ ਦੇ ਚੋਣ ਲੜਨ ਦੇ ਫੈਸਲੇ ਦੀ ਹਮਾਇਤ ਕੀਤੀ ਹੈ। ਅੰਮ੍ਰਿਤ ਪਾਲ ਸਿੰਘ ਵੱਲੋਂ ਚੋਣ ਲੜਨ ਸਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਨੇ ਆਖਿਆ ਕਿ ਭਾਰਤ ਦੇ ਸੰਵਿਧਾਨ ਮੁਤਾਬਕ ਹਰ ਇੱਕ ਵਿਅਕਤੀ ਨੂੰ ਚੋਣ ਲੜਨ ਦਾ ਹੱਕ ਹੈ।



News Source link

- Advertisement -

More articles

- Advertisement -

Latest article