39.3 C
Patiāla
Friday, May 17, 2024

ਮੋਦੀ ਸਰਕਾਰ ਦੀ ਹਰ ਸਕੀਮ ਮਜ਼ਦੂਰਾਂ ਤੇ ਕਿਸਾਨਾਂ ਦੇ ਭਲੇ ਲਈ : ਪਰਮਪਾਲ ਕੌਰ

Must read


ਪੱਤਰ ਪ੍ਰੇਰਕ

ਬਠਿੰਡਾ, 1 ਮਈ

ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੇਵਾਮੁਕਤ ਆਈਏਐਸ ਪਰਮਪਾਲ ਕੌਰ ਸਿੱਧੂ ਮਲੂਕਾ ਨੇ ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਆਪਣੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਅਕਾਲੀ ਦਲ ਹੋਵੇ ਜਾਂ ਕਾਂਗਰਸ ਹਰ ਕਿਸੇ ਨੇ ਮਜ਼ਦੂਰਾਂ ਤੇ ਕਿਸਾਨਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਜੇਕਰ ਮਜ਼ਦੂਰਾਂ ਅਤੇ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੋਈ ਉਪਰਾਲਾ ਕੀਤਾ ਗਿਆ ਹੈ ਤਾਂ ਉਹ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਪਿੰਡ ਤੁੰਗਵਾਲੀ, ਜੀ.ਟੀ.ਰੋਡ, ਆਦਰਸ਼ ਨਗਰ, ਆਰੀਆ ਨਗਰ, ਪੰਚਵਟੀ, ਬਠਿੰਡਾ ਸ਼ਹਿਰ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਪਰਮਪਾਲ ਨੇ ਮਜ਼ਦੂਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੋਦੀ ਸਰਕਾਰ ਦੀਆਂ ਸਕੀਮਾਂ ਬਾਰੇ ਦੱਸਿਆ।



News Source link

- Advertisement -

More articles

- Advertisement -

Latest article