41.6 C
Patiāla
Saturday, May 18, 2024

ਨਿੱਝਰ ਕੇਸ: ਕਾਨੂੰਨ ਦੇ ਸ਼ਾਸਨ ਵਾਲਾ ਦੇਸ਼ ਹੈ ਕੈਨੇਡਾ: ਟਰੂਡੋ

Must read


ਟੋਰਾਂਟੋ, 5 ਮਈ

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਦੋਸ਼ ਹੇਠ ਤਿੰਨ ਭਾਰਤੀ ਨਾਗਰਿਕਾਂ ਦੀ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਕਿਹਾ ਕਿ ਕੈਨੇਡਾ ‘ਕਾਨੂੰਨ ਦੇ ਸ਼ਾਸਨ ਵਾਲਾ ਦੇਸ਼’ ਹੈ ਅਤੇ ਇੱਥੇ ਇਕ ਮਜ਼ਬੂਤ ਤੇ ਸੁਤੰਤਰ ਨਿਆਂ ਪ੍ਰਣਾਲੀ ਅਤੇ ਆਪਣੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਲਈ ਬੁਨਿਆਦੀ ਵਚਨਬੱਧਤਾ ਹੈ। ਕੈਨੇਡਾ ਦੇ ਨਾਗਰਿਕ ਨਿੱਝਰ ਦੀ 18 ਜੂਨ 2023 ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਐਡਮਿੰਟਨ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਨੂੰ ਹੱਤਿਆ ਅਤੇ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ ਵਿੱਚ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। -ਪੀਟੀਆਈ



News Source link
#ਨਝਰ #ਕਸ #ਕਨਨ #ਦ #ਸ਼ਸਨ #ਵਲ #ਦਸ਼ #ਹ #ਕਨਡ #ਟਰਡ

- Advertisement -

More articles

- Advertisement -

Latest article