36.2 C
Patiāla
Sunday, May 19, 2024

ਛੇਤੀ ਹੀ 70 ਫੀਸਦ ਖੇਤਾਂ ਤੱਕ ਪਹੁੰਚੇਗਾ ਨਹਿਰੀ ਪਾਣੀ: ਭਗਵੰਤ ਮਾਨ

Must read


ਬੀਰ ਇੰਦਰ ਸਿੰਘ ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ, 6 ਮਈ

ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਦੇ ਹੱਕ ਵਿੱਚ ਅੱਜ ਇੱਥੇ ਕੀਤੀ ਗਈ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਤੋਂ ਕਿਤੇ ਵੱਧ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਸੱਤਾ ਸੰਭਾਲੀ ਸੀ ਉਦੋਂ ਨਹਿਰੀ ਪਾਣੀ ਦਾ ਸਿਰਫ 21 ਫ਼ੀਸਦ ਖੇਤਾਂ ਤੱਕ ਜਾਂਦਾ ਸੀ ਜੋ ਹੁਣ 59 ਫ਼ੀਸਦੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਉਂਦੀ ਅਕਤੂਬਰ ਤੱਕ 70 ਫ਼ੀਸਦੀ ਖੇਤੀ ਰਕਬਾ ਨਹਿਰੀ ਪਾਣੀ ਨਾਲ ਸਿੰਜਾਈ ਯੋਗ ਹੋ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪੂਸਾ 44 ਕਿਸਮ ਨਾ ਬੀਜਣ ਦਾ ਸੱਦਾ ਦਿੰਦਿਆਂ ਪੀਆਰ 126 ਅਤੇ 127 ਕਿਸਮ ਲਾਉਣ ਦੀ ਅਪੀਲ ਕੀਤੀ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਸੰਬੋਧਨ ਕੀਤਾ। ਮੀਤ ਹੇਅਰ ਨੇ ਕਿਹਾ ਕਿ ਉਹ ਸੰਗਰੂਰ ਹਲਕੇ ਦੇ ਹਨ ਜਦਕਿ ਬਾਕੀ ਉਮੀਦਵਾਰ ਬਾਹਰਲੇ ਹਨ। ਗੋਲਡੀ ਨੇ ਆਪਣੇ ਸੰਬੋਧਨ ਵਿੱਚ ਕਾਂਗਰਸ ਨੂੰ ਰਜਵਾੜਿਆਂ ਦੀ ਪਾਰਟੀ ਦੱਸਦਿਆਂ ਕਾਂਗਰਸੀ ਉਮੀਦਵਾਰ ਸੁਖਪਾਲ ਖਹਿਰਾ ਅਤੇ ਹਾਈਕਮਾਂਡ ਖ਼ਿਲਾਫ਼ ਭੜਾਸ ਕੱਢੀ।

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨੇ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਕਾਰਕੁਨਾਂ ਨੇ ਅੱਜ ਇੱਥੇ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਉਂਦਿਆਂ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ’ਚ ਸ਼ਾਮਲ ਸੂਬਾ ਆਗੂ ਸ਼ੇਰ ਸਿੰਘ ਖੰਨਾ, ਸੁਖਪਾਲ ਸਿੰਘ ਅਤੇ ਅਨੁਜ ਕੁਮਾਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਆਊਟਸੋਰਸਡ ਅਤੇ ਇਨਲਿਸਟਮੈਂਟ ਠੇਕਾ ਕਾਮਿਆਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਦੋ ਸਾਲ ਬਾਅਦ ਵੀ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਜਿਸ ਕਾਰਨ ਠੇਕਾ ਮੁਲਾਜ਼ਮ ਸੰਘਰਸ਼ ਕਰਨ ਲਈ ਮਜਬੂਰ ਹਨ। ਇਸ ਦੌਰਾਨ ਪੁਲੀਸ ਨੇ ਕਈ ਕਾਮਿਆਂ ਨੂੰ ਪਹਿਲਾਂ ਹੀ ਗ੍ਰਿਫਤਾਰ ਤੇ ਨਜ਼ਰਬੰਦ ਕਰ ਲਿਆ ਗਿਆ ਸੀ।



News Source link

- Advertisement -

More articles

- Advertisement -

Latest article