45.6 C
Patiāla
Sunday, May 19, 2024

ਧਰਮ ਦੇ ਆਧਾਰ ’ਤੇ ਵੰਡੀਆਂ ਪਾ ਰਹੇ ਨੇ ਮੋਦੀ: ਅਮਰ ਸਿੰਘ

Must read


ਸੰਤੋਖ ਗਿੱਲ

ਰਾਏਕੋਟ, 6 ਮਈ

ਲੋਕ ਸਭਾ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਨੇ ਪਿੰਡ ਬੁਰਜ ਲਿੱਟਾਂ ਵਿੱਚ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਖ਼ਦਸ਼ਾ ਪ੍ਰਗਟ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਮੁੜ ਸੱਤਾ ਵਿੱਚ ਆਈ ਤਾਂ ਦੇਸ਼ ਦਾ ਸੰਵਿਧਾਨ ਬਦਲਣ ਅਤੇ ਰਾਖਵਾਂਕਰਨ ਖ਼ਤਮ ਕਰਨ ਦੇ ਯਤਨ ਕੀਤੇ ਜਾਣਗੇ।

ਇਸ ਦੌਰਾਨ ਡਾ. ਸਿੰਘ ਨੇ ਆਮ ਲੋਕਾਂ ਖ਼ਾਸਕਰ ਮਿਹਨਤਕਸ਼ ਲੋਕਾਂ ਨੂੰ ਕਾਂਗਰਸ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਸੱਤਾ ਤੋਂ ਦੂਰ ਰੱਖਣਾ ਬੇਹੱਦ ਜ਼ਰੂਰੀ ਹੈ ਨਹੀਂ ਤਾਂ ਇਹ ਚੋਣਾਂ ਦੇਸ਼ ਵਿੱਚ ਆਖ਼ਰੀ ਵੀ ਸਾਬਤ ਹੋ ਸਕਦੀਆਂ ਹਨ।

ਇਸ ਦੌਰਾਨ ਡਾ. ਅਮਰ ਸਿੰਘ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਤਾਨਾਸ਼ਾਹੀ ਵੱਲ ਵੱਧ ਰਹੇ ਹਨ ਅਤੇ ਧਰਮ ਦੇ ਨਾਂ ’ਤੇ ਲੋਕਾਂ ਨੂੰ ਵੰਡ ਕੇ ਮੁੜ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਡਾਕਟਰ ਅਮਰ ਸਿੰਘ ਨੇ ਲੋਕਤੰਤਰ ਅਤੇ ਸੰਵਿਧਾਨ ਦੀ ਰਾਖੀ ਦਾ ਸੱਦਾ ਦਿੱਤਾ ਅਤੇ ਕੇਂਦਰ ਵਿੱਚ ‘ਇੰਡੀਆ ਗੱਠਜੋੜ’ ਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਪੰਜ ਸਾਲ ਦੇ ਆਪਣੇ ਕਾਰਜਕਾਲ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਹਵਾਲਾ ਦੇ ਕੇ ਆਪਣੇ ਹੱਕ ਵਿੱਚ ਫ਼ਤਵੇ ਦੀ ਮੰਗ ਕੀਤੀ। ਇਸ ਮੌਕੇ ਸਰਪੰਚ ਹਰਿੰਦਰਪਾਲ ਸਿੰਘ, ਨਿਰਮਲ ਸਿੰਘ ਸਿੱਧੂ, ਡਾ. ਕੁਲਵੰਤ ਸਿੰਘ, ਅਵਤਾਰ ਸਿੰਘ ਸਿੱਧੂ ਅਤੇ ਇੰਦਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਵੀ ਮੌਜੂਦ ਸਨ।



News Source link

- Advertisement -

More articles

- Advertisement -

Latest article