45.6 C
Patiāla
Sunday, May 19, 2024

ਬਿਕਰਮਜੀਤ ਸਿੰਘ ਖਾਲਸਾ ਵੱਲੋਂ ਮਾਛੀਵਾੜਾ ਵਿੱਚ ਚੋਣ ਪ੍ਰਚਾਰ

Must read


ਗੁਰਦੀਪ ਸਿੰਘ ਟੱਕਰ

ਮਾਛੀਵਾੜਾ, 6 ਮਈ

ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਿਕਰਮਜੀਤ ਸਿੰਘ ਖਾਲਸਾ ਨੇ ਅੱਜ ਬੇਟ ਖੇਤਰ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਚੋਣ ਸਭਾਵਾਂ ਨੂੰ ਸੰਬੋਧਨ ਕੀਤਾ। ਹਲਕਾ ਸਮਰਾਲਾ ਤੋਂ ਪਾਰਟੀ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ ਅਤੇ ਯੂਥ ਕੋਰ ਕਮੇਟੀ ਤੇ ਬਲਾਕ ਸਮਿਤੀ ਮੈਂਬਰ ਹਰਜੋਤ ਸਿੰਘ ਮਾਂਗਟ ਦੀ ਅਗਵਾਈ ਹੇਠ ਪਿੰਡ ਖੇੜਾ ਵਿੱਚ ਭਰਵਾਂ ਇਕੱਠ ਹੋਇਆ, ਜਿਸ ਨੂੰ ਸੰਬੋਧਨ ਕਰਦਿਆਂ ਉਮੀਦਵਾਰ ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਖੇਤਰੀ ਪਾਰਟੀ ਹੈ ਜਦਕਿ ਬਾਕੀ ਸਿਆਸੀ ਪਾਰਟੀਆਂ ਦਾ ਕੰਟਰੋਲ ਦਿੱਲੀ ਤੋਂ ਹੈ ਜਿਸ ਨੂੰ ਪੰਜਾਬ ਨਾਲ ਕੋਈ ਪਿਆਰ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਸ਼ੁਰੂ ਕੀਤੀਆਂ ਲੋਕ ਯੋਜਨਾਵਾਂ ਜਿਸ ਵਿਚ ਮੁਫ਼ਤ ਆਟਾ-ਦਾਲ, ਮੁਫ਼ਤ ਬਿਜਲੀ, ਸ਼ਗਨ ਸਕੀਮ, ਕਿਸਾਨਾਂ ਦੀਆਂ ਮੋਟਰਾਂ ਦੇ ਬਿੱਲ ਮੁਆਫ਼ ਆਦਿ ਨੂੰ ਲੋਕ ਯਾਦ ਕਰ ਰਹੇ ਹਨ ਕਿਉਂਕਿ ਪਿਛਲੀਆਂ ਕਾਂਗਰਸ ਤੇ ਮੌਜੂਦਾ ‘ਆਪ’ ਸਰਕਾਰ ਨੇ ਇਨ੍ਹਾਂ ਯੋਜਨਾਵਾਂ ਨੂੰ ਲੀਪਾ-ਪੋਚੀ ਕਰਕੇ ਅੱਗੇ ਵਧਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕ ਹਿੱਤਾਂ ਲਈ ਸੋਚਦੀ ਹੈ ਜਦਕਿ ‘ਆਪ’ ਸਰਕਾਰ ਨੇ ਢਾਈ ਸਾਲਾਂ ਵਿਚ ਕੇਵਲ ਅਫ਼ਸਰਸ਼ਾਹੀ ਨੂੰ ਨੀਵਾਂ ਦਿਖਾਉਣ ਅਤੇ ਲੋਕਾਂ ਨਾਲ ਮਸ਼ਕਰੀਆਂ ਤੇ ਝੂਠੇ ਵਾਅਦੇ ਕਰਕੇ ਲੰਘਾ ਦਿੱਤੇ। ਖਾਲਸਾ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਉਤਾਵਲੇ ਹਨ ਕਿਉਂਕਿ ਸੂਬੇ ਦੇ ਮੁੱਦੇ ਉਠਾਉਣ ਲਈ ਪੰਜਾਬ ਦੀ ਖੇਤਰੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਬੇਟ ਇਲਾਕੇ ਦੇ ਲੋਕਾਂ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਸੰਤਾ ਸਿੰਘ ਉਮੈਦਪੁਰ, ਹਲਕਾ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਜ਼ਿਲਾ ਪ੍ਰਧਾਨ ਜਸਮੇਲ ਸਿੰਘ ਬੌਂਦਲੀ, ਪੀਏਸੀ ਮੈਂਬਰ ਹਰਜੀਤ ਸਿੰਘ ਸ਼ੇਰੀਆਂ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਢਿੱਲੋਂ ਤੇ ਹਰਜਿੰਦਰ ਸਿੰਘ ਖੇੜਾ ਆਦਿ ਹਾਜ਼ਰ ਸਨ।

ਗਰੇਵਾਲ ਵੱਲੋਂ ਢਿੱਲੋਂ ਦੇ ਹੱਕ ਵਿੱਚ ਮੀਟਿੰਗ

ਲੁਧਿਆਣਾ (ਗੁਰਿੰਦਰ ਸਿੰਘ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੌਮੀ ਪਾਰਟੀਆਂ ਵੱਲੋਂ ਸੋਚੀ ਸਮਝੀ ਸਾਜ਼ਿਸ਼ ਤਹਿਤ ਪੰਜਾਬ ਨਾਲ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਜਿਸ ਦਾ ਮੁਕਾਬਲਾ ਸੰਸਦ ਵਿੱਚ ਆਵਾਜ਼ ਬੁਲੰਦ ਕਰਕੇ ਹੀ ਕੀਤਾ ਜਾ ਸਕਦਾ ਹੈ। ਉਹ ਅੱਜ ਭਾਈ ਰਣਧੀਰ ਸਿੰਘ ਨਗਰ ਆਈ ਬਲਾਕ ਵਿੱਚ ਯੂਥ ਆਗੂ ਸਿਮਰਪ੍ਰੀਤ ਸਿੰਘ ਅਤੇ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਦੇ ਹੱਕ ਵਿੱਚ ਕਰਵਾਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਮਿਹਨਤੀ, ਇਮਾਨਦਾਰ, ਅਣਥੱਕ ਅਤੇ ਪੰਥਕ ਸੋਚ ਦੇ ਧਾਰਨੀ ਰਣਜੀਤ ਸਿੰਘ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ ਇਸ ਲਈ ਫਰਜ਼ ਬਣਦਾ ਹੈ ਕਿ ਇਨ੍ਹਾਂ ਨੂੰ ਕਾਮਯਾਬ ਕਰਕੇ ਸੰਸਦ ਵਿੱਚ ਭੇਜੀਏ ਤਾਂ ਜੋ ਇਹ ਪੰਜਾਬ ਦੀ ਆਵਾਜ਼ ਬਣਕੇ ਮਸਲੇ ਹੱਲ ਕਰਾ ਸਕਣ। ਇਸ ਮੌਕੇ ਰਣਜੀਤ ਸਿੰਘ ਢਿੱਲੋਂ ਨੇੇ ਵੋਟਰਾਂ ਨੂੰ ਕਿਹਾ ਕਿ ਉਹ ਝੂਠੇ ਤੇ ਗੁਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ।



News Source link

- Advertisement -

More articles

- Advertisement -

Latest article