40.4 C
Patiāla
Wednesday, May 22, 2024

ਦਿਨ-ਦਿਹਾੜੇ ਗੋਲੀ ਮਾਰ ਕੇ ਵਿਅਕਤੀ ਦੀ ਹੱਤਿਆ – Punjabi Tribune

Must read


ਧਰਮਪਾਲ ਸਿੰਘ ਤੂਰ

ਸੰਗਤ ਮੰਡੀ, 13 ਮਈ

ਇੱਥੇ ਆਪਸੀ ਰੰਜਿਸ਼ ਤਹਿਤ ਦਿਨ-ਦਿਹਾੜੇ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸੰਗਤ ਮੰਡੀ ਵਿੱਚ ਅੱਜ ਬਾਅਦ ਦੁਪਹਿਰ ਘਰ ਦੇ ਬੰਦ ਦਰਵਾਜ਼ੇ ਤੋੜ ਕੇ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਉਸ ਸਮੇਂ ਗੋਲੀ ਚਲਾ ਦਿੱਤੀ ਗਈ ਜਦੋਂ ਉਹ ਉੱਥੇ ਮੌਜੂਦ ਕੁਝ ਨੌਜਵਾਨਾਂ ਨੂੰ ਉਹ ਬਾਹਰ ਕੱਢਣ ਲਈ ਘਰ ਦੇ ਮਾਲਕ ’ਤੇ ਦਬਾਅ ਪਾ ਰਹੇ ਸਨ। ਉਹ ਜਿਸ ਨੌਜਵਾਨ ਦੀ ਭਾਲ ਲਈ ਇੱਥੇ ਆਏ ਸਨ ਉਹ ਘਰ ਦੀ ਪਿਛਲੀ ਕੰਧ ਟੱਪ ਕੇ ਫਰਾਰ ਹੋ ਗਿਆ ਪਰ ਗੁੱਸੇ ’ਚ ਆਏ ਨੌਜਵਾਨਾਂ ਵੱਲੋਂ ਘਰ ਦੇ ਜੰਗਲੇ ਦੀ ਜਾਲੀ ਵਿੱਚੋਂ ਫਾਇਰ ਕਰ ਕੇ ਘਰ ਦੇ ਮਾਲਕ ਸੂਰਜ ਰਾਮ ਉਰਫ਼ ਕਾਲਾ (37) ਪੁੱਤਰ ਲੱਛੂ ਰਾਮ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ਤੇ ਫਰਾਰ ਹੋ ਗਏ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਸੰਦੀਪ ਸਿੰਘ ਭਾਟੀ ਪੁਲੀਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ। ਇਸ ਦੌਰਾਨ ਗੰਭੀਰ ਜ਼ਖ਼ਮੀ ਸੂਰਜ ਰਾਮ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਉਪਰੰਤ ਐੱਸ.ਪੀ.(ਡੀ) ਬਠਿੰਡਾ ਅਜੈ ਗਾਂਧੀ ਅਤੇ ਡੀਐੱਸਪੀ ਮਨਜੀਤ ਸਿੰਘ ਮੌਕੇ ’ਤੇ ਪੁੱਜੇ ਅਤੇ ਪੁਲੀਸ ਨੇ ਮ੍ਰਿਤਕ ਦੀ ਪਤਨੀ ਸਰਿਤਾ ਦੇ ਬਿਆਨ ਦਰਜ ਕੀਤੇ। ਐੱਸਪੀ ਨੇ ਦੱਸਿਆ ਕਿ ਘਟਨਾ ’ਚ ਵਰਤੀ ਕਾਰ ਅਤੇ ਚਾਰ ਵਿਅਕਤੀਆਂ ਦੀ ਪਛਾਣ ਕਰ ਕੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮੁਲਜ਼ਮਾਂ ਵੱਲੋਂ ਨਾਜਾਇਜ਼ ਹਥਿਆਰ ਵਰਤੇ ਜਾਣ ਦਾ ਖ਼ਦਸ਼ਾ ਹੈ। ਉਨ੍ਹਾਂ ਇਸ ਨੂੰ ਆਪਸੀ ਰੰਜਿਸ਼ ਦਾ ਮਾਮਲਾ ਦੱਸਿਆ।News Source link

- Advertisement -

More articles

- Advertisement -

Latest article