18.9 C
Patiāla
Thursday, February 20, 2025

ਯੂਪੀ: ਕਾਨਪੁਰ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਈਮੇਲ ਰਾਹੀਂ ਧਮਕੀ ਮਿਲੀ

Must read


ਕਾਨਪੁਰ (ਉੱਤਰ ਪ੍ਰਦੇਸ਼), 15 ਮਈ

ਇਥੋਂ ਦੇ 10 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ, ਜਿਸ ਨਾਲ ਸ਼ਹਿਰ ਵਿੱਚ ਦਹਿਸ਼ਤ ਫੈਲ ਗਈ। ਇਹ ਦਿੱਲੀ-ਐੱਨਸੀਆਰ ਖੇਤਰ ਅਤੇ ਜੈਪੁਰ ਸਮੇਤ ਕਈ ਸ਼ਹਿਰਾਂ ਵਿੱਚ ਸਕੂਲਾਂ ਅਤੇ ਹਸਪਤਾਲਾਂ ਨੂੰ ਧਮਕੀ ਦੇਣ ਵਾਲੀਆਂ ਅਜਿਹੀਆਂ ਈਮੇਲਾਂ ਤੋਂ ਬਾਅਦ ਦੀ ਘਟਨਾ ਹੈ। ਪੁਲੀਸ ਦੇ ਸੰਯੁਕਤ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਹਰੀਸ਼ ਚੰਦਰ ਨੇ ਕਿਹਾ ਕਿ ਕਾਨਪੁਰ ਪੁਲੀਸ ਨੂੰ ਵੱਖ-ਵੱਖ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਬਾਰੇ ਸੂਚਨਾ ਮਿਲੀ ਸੀ। ਸਾਈਬਰ ਸੈੱਲ ਮਾਮਲੇ ਦੀ ਜਾਂਚ ਕਰ ਰਿਹਾ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਬਰਾਉਣ ਨਾ ਕਿਉਂਕਿ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।



News Source link

- Advertisement -

More articles

- Advertisement -

Latest article