ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਮਈ
ਪਿਛਲੇ ਇੱਕ ਹਫਤੇ ਤੋਂ ਪੈ ਰਹੀ ਅਤਿ ਦੀ ਗਰਮੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 20 ਮਈ ਤੋਂ 31 ਮਈ ਤੱਕ ਸਵੇਰੇ 7 ਵਜੇ ਲੱਗਣਗੇ ਅਤੇ ਛੁੱਟੀ ਦੁਪਹਿਰ 12 ਵਜੇ ਹੋਵੇਗੀ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਬੀਤੇ ਦਿਨੀਂ 1 ਜੂਨ ਤੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਕਰ ਦਿੱਤੀਆਂ ਸਨ।
ਪੰਚਕੂਲਾ (ਪੱਤਰ ਪ੍ਰੇਰਕ): ਹਰਿਆਣਾ ਵਿੱਚ ਗਰਮੀ ਦੇ ਕਹਿਰ ਕਾਰਨ ਹਰਿਆਣਾ ਸਰਕਾਰ ਨੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਕੂਲ ਹੁਣ ਸਵੇਰੇ 7 ਵਜੇ ਤੋਂ ਲੱਗਣਗੇ। ਪਹਿਲੀ ਸ਼ਿਫ਼ਟ ਵਾਲੇ ਸਕੂਲ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗਣਗੇ। ਇਸ ਦੇ ਨਾਲ ਹੀ ਦੂਜੀ ਸ਼ਿਫਟ ਦੁਪਹਿਰ 12.45 ਵਜੇ ਤੋਂ ਸ਼ੁਰੂ ਹੋਵੇਗੀ। ਇਹ ਹੁਕਮ 31 ਮਈ ਤੱਕ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੇ ਵੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਜੂਨ ਤੋਂ 30 ਜੂਨ ਤੱਕ ਛੁੱਟੀਆਂ ਹੋਣਗੀਆਂ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ’ਚ ਹਰਿਆਣਾ ’ਚ ਲੂ ਚੱਲਣ ਦੀ ਚਿਤਾਵਨੀ ਜਾਰੀ ਕੀਤੀ ਹੈ, ਜਿਸ ਦੇ ਮੱਦੇਨਜ਼ਰ ਸਰਕਾਰ ਨੇ ਇਹ ਫੈਸਲਾ ਲਿਆ ਹੈ।
News Source link
#ਅਤ #ਦ #ਗਰਮ #ਕਰਨ #ਪਜਬ #ਤ #ਹਰਆਣ #ਦ #ਸਕਲ #ਦ #ਸਮ #ਬਦਲਆ