37.9 C
Patiāla
Wednesday, June 19, 2024

ਕੇਜਰੀਵਾਲ ਦਾ ਦਾਅਵਾ: ‘ਲੋਕ ਸਭਾ ਚੋਣਾਂ ਦਾ ਹਰ ਪੜਾਅ ਪੂਰਾ ਹੋਣ ’ਤੇ ਸਾਫ਼ ਹੋ ਰਿਹਾ ਹੈ ਕਿ ਮੋਦੀ ਸਰਕਾਰ ਜਾ ਰਹੀ ਹੈ’

Must read


ਨਵੀਂ ਦਿੱਲੀ, 21 ਮਈ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਲੋਕ ਸਭਾ ਚੋਣਾਂ ਦਾ ਹਰ ਪੜਾਅ ਪੂਰਾ ਹੋਣ ਦੇ ਨਾਲ ਹੀ ਇਹ ਸਪੱਸ਼ਟ ਹੋ ਰਿਹਾ ਹੈ ਕਿ ਨਰਿੰਦਰ ਮੋਦੀ ਸਰਕਾਰ ਜਾ ਰਹੀ ਹੈ ਤੇ 4 ਜੂਨ ਨੂੰ ਇੰਡੀਆ ਗੱਠਜੋੜ ਸੱਤਾ ‘ਚ ਆ ਰਿਹਾ ਹੈ। ਵਰਚੁਅਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਇੰਡੀਆ ਗੱਠਜੋੜ ਦੇਸ਼ ਨੂੰ ਸਥਿਰ ਸਰਕਾਰ ਦੇਵੇਗਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੋਮਵਾਰ ਨੂੰ ਦਿੱਲੀ ਵਿੱਚ ਹੋਈਆਂ ਆਪਣੀਆਂ ਚੋਣ ਰੈਲੀਆਂ ਵਿੱਚ ਉਨ੍ਹਾਂ ਨਾਲ ਦਾ ਅਪਮਾਨ ਕੀਤਾ ਹੈ। ਸ਼ਾਹ ‘ਤੇ ਹਮਲਾ ਕਰਦਿਆਂ ਉਨ੍ਹਾਂ ਕਿਹਾ, ‘ਤੁਹਾਨੂੰ ਪ੍ਰਧਾਨ ਮੰਤਰੀ ਨੇ ਆਪਣਾ ਵਾਰਸ ਚੁਣਿਆ ਹੈ, ਇਸ ਲਈ ਤੁਸੀਂ ਹੰਕਾਰ ਦਿਖਾ ਰਹੇ ਹੋ। ਤੁਸੀਂ ਹਾਲੇ ਪ੍ਰਧਾਨ ਮੰਤਰੀ ਨਹੀਂ ਬਣੇ।’News Source link

- Advertisement -

More articles

- Advertisement -

Latest article