ਢਾਕਾ (ਬੰਗਲਾਦੇਸ਼), 22 ਮਈ
ਬੰਗਲਾਦੇਸ਼ ਦੇ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਨੇ ਦੱਸਿਆ ਹੈ ਕਿ ਭਾਰਤ ਵਿੱਚ ਲਾਪਤਾ ਹੋਏ ਦੇਸ਼ ਦੀ ਸੱਤਾਧਾਰੀ ਅਵਾਮੀ ਲੀਗ ਦੇ 56 ਸਾਲਾ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਾਰ ਦਾ ਕੋਲਕਾਤਾ ਵਿੱਚ ਕਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਈ ਹੈ, ਜੋ ਬੰਗਲਾਦੇਸ਼ੀ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤੀ ਪੁਲੀਸ ਇਸ ਮਾਮਲੇ ਵਿੱਚ ਸਹਿਯੋਗ ਕਰ ਰਹੀ ਹੈ। ਜ਼ਿਕਰਯੋਗ ਹੈ ਅਨਵਾਰੁਲ 12 ਮਈ ਨੂੰ ਇਲਾਜ ਲਈ ਭਾਰਤ ਗਏ ਸਨ।