33.5 C
Patiāla
Monday, June 23, 2025

ਜੇਲ੍ਹ ’ਚ ਬੰਦ ਹੋਣ ਕਾਰਨ ਸੰਸਦ ਮੈਂਬਰ ਵਜੋਂ ਹਲਫ਼ ਨਹੀਂ ਲੈ ਸਕੇ ਰਾਸ਼ਿਦ

Must read


ਨਵੀਂ ਦਿੱਲ, 24 ਜੂਨ

ਅਬਦੁਲ ਰਾਸ਼ਿਦ ਸ਼ੇਖ ਅੱਜ ਨਾਮ ਪੁਕਾਰੇ ਜਾਣ ਦੇ ਬਾਵਜੂਦ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਹਲਫ਼ ਨਹੀਂ ਲੈ ਸਕੇ। ਐੱਨਆਈਏ ਵੱਲੋਂ ਅਤਿਵਾਦ ਫੰਡਿੰਗ ਮਾਮਲੇ ਵਿੱਚ ਨਾਮਜ਼ਦ ਕੀਤੇ ਜਾਣ ਮਗਰੋਂ ਉਹ 2019 ਤੋਂ ਜੇਲ੍ਹ ਵਿੱਚ ਬੰਦ ਹੈ। ਇੰਜਨੀਅਰ ਰਾਸ਼ਿਦ ਵਜੋਂ ਮਸ਼ਹੂਰ ਸ਼ੇਖ ਅਬਦੁਲ ਰਾਸ਼ਿਦ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਉਨ੍ਹਾਂ ਨੇ ਬਾਰਾਮੂਲਾ ਲੋਕ ਸਭਾ ਹਲਕੇ ਤੋਂ ਨੈਸ਼ਨਲ ਕਾਨਫਰੰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਨੂੰ ਹਰਾਇਆ ਸੀ। ਉਹ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਰਾਸ਼ਿਦ ਨੇ ਸੰਸਦ ਮੈਂਬਰ ਵਜੋਂ ਹਲਫ਼ ਲੈਣ ਲਈ ਅੰਤਰਿਮ ਜ਼ਮਾਨਤ ਦੀ ਮੰਗ ਕਰਦਿਆਂ ਅਰਜ਼ੀ ਦਾਇਰ ਕੀਤੀ ਸੀ। ਦਿੱਲੀ ਦੀ ਅਦਾਲਤ ਨੇ ਸ਼ਨਿਚਰਵਾਰ ਨੂੰ ਇਸ ’ਤੇ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਪਹਿਲੀ ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਸੀ। -ਪੀਟੀਆਈ



News Source link

- Advertisement -

More articles

- Advertisement -

Latest article