ਅੰਮ੍ਰਿਤਸਰ, 20 ਜੁਲਾਈ
ਇਟਲੀ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ ਬਜ਼ੁਰਗ ਕੋਲੋਂ ਪੰਜਾਹ ਲੱਖ ਦਾ ਸੋਨਾ ਬਰਾਮਦ ਹੋਇਆ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਬਜ਼ੁਰਗ ਮਹਿਲਾ ਯਾਤਰੀ ਦੀ ਸ਼ੱਕ ਪੈਣ ’ਤੇ ਜਾਂਚ ਕੀਤੀ ਗਈ। ਇਸ ਦੌਰਾਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸਾਢੇ ਛੇ ਸੌ ਗਰਾਮ ਤੋਂ ਵੱਧ ਸੋਨਾ ਬਰਾਮਦ ਕੀਤਾ ਜਿਸ ਦੀ ਕੀਮਤ 50 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਵਲੋਂ ਸੋਨੇ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਯਾਤਰੀ ’ਤੇ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
News Source link
#ਅਮਰਤਸਰ #ਹਵਈ #ਅਡ #ਤ #ਬਜਰਗ #ਕਲ #ਲਖ #ਦ #ਸਨ #ਬਰਮਦ