ਨਵੀਂ ਦਿੱਲੀ, 3 ਅਗਸਤ
ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਬਲਾਕ ਪੱਧਰ ’ਤੇ ਕਿਸਾਨਾਂ ਨੂੰ ਮੁਫਤ ਮੌਸਮ ਐਡਵਾਈਜ਼ਰੀ ਸੇਵਾਵਾਂ ਮੁਹੱਈਆ ਕਰ ਰਹੀਆਂ 199 ਜ਼ਿਲ੍ਹਾ ਖੇਤੀ-ਮੌਸਮ ਇਕਾਈਆਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਨੀਤੀ ਆਯੋਗ ਨੇ ਆਪਣੇ ਇਸ ਫੈਸਲੇ ਨੂੰ ਸਹੀ ਠਹਿਰਾਉਣ ਲਈ ਉਨ੍ਹਾਂ ਦੀ ਭੂਮਿਕਾ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਕਾਂਗਰਸ ਦੇ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਨੇ ‘ਐਕਸ’ ਉੱਤੇ ਉਹ ਖਬਰ ਸਾਂਝੀ ਕੀਤੀ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਸ ਸਾਲ ਮਾਰਚ ਵਿੱਚ ਖੇਤੀ ਮੌਸਮ ਵਿਗਿਆਨ ਐਡਵਾਈਜ਼ਰੀ ਦਫ਼ਤਰਾਂ ਨੂੰ ਬੰਦ ਕਰ ਦਿੱਤਾ ਗਿਆ ਕਿਉਂਕਿ ਨੀਤੀ ਆਯੋਗ ਨੇ ਉਨ੍ਹਾਂ ਦੀ ਭੂਮਿਕਾ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਅਤੇ ਉਨ੍ਹਾਂ ਦੇ ਨਿੱਜੀਕਰਨ ਦੀ ਮੰਗ ਕੀਤੀ। -ਪੀਟੀਆਈ