ਰਮੇਸ਼ ਭਾਰਦਵਾਜ
ਲਹਿਰਾਗਾਗਾ, 3 ਅਗਸਤ
ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਲਹਿਰਾਗਾਗਾ ਸੁਖਵਿੰਦਰ ਕੌਰ ਨੂੰ ਮੁਅੱਤਲ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਅਨੁਸਾਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਸਤਵਾ ਵਲੋਂ ਪੱਤਰ ਜਾਰੀ ਕਰਕੇ ਸੀਡੀਪੀਓ ਸੁਖਵਿੰਦਰ ਕੌਰ ਵਿਰੁੱਧ ਆਂਗਣਵਾੜੀ ਵਰਕਰਾਂ ਦੀ ਭਰਤੀ ਵਿਚ ਕਥਿਤ ਭ੍ਰਿਸ਼ਟਾਚਾਰ ਕਰਨ ਦੇ ਦੋਸ਼ਾਂ ਕਾਰਨ ਪੰਜਾਬ ਸਿਵਲ ਸੇਵਾਵਾਂ ਅਧੀਨ ਉਸ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ । ਸੁਖਵਿੰਦਰ ਕੌਰ ਮੁਅੱਤਲੀ ਸਮੇਂ ਦੌਰਾਨ ਹੈੱਡਕੁਆਰਟਰ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੀ ਰਹਿਣ ਬਾਰੇ ਕਿਹਾ ਗਿਆ ਹੈ। ਇਸ ਬਾਰੇ ਸੀਡੀਪੀਓ ਸੁਖਵਿੰਦਰ ਕੌਰ ਦਾ ਇਸ ਮਾਮਲੇ ਬਾਰੇ ਪੱਖ ਨਹੀਂ ਮਿਲ ਸਕਿਆ ਹੈ।