ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 6 ਅਗਸਤ
ਨਜ਼ਦੀਕੀ ਸਥਿਤ ਪਿੰਡ ਬੰਡਾਲਾ ਦੇ ਵਸਨੀਕ ਅਰੁਣ ਕੁਮਾਰ ਵਸੀਕਾ ਨਵੀਸ ਦੇ ਘਰ ਵਿੱਚ ਚਾਰ ਨਕਾਬ ਪੋਸ਼ ਹਥਿਆਰ ਬੰਦ ਲੁਟੇਰਿਆਂ ਵੱਲੋਂ ਦੁਪਹਿਰ ਕਰੀਬ 3.30 ਵਜੇ ਜ਼ਬਰਦਸਤੀ ਦਾਖਲ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਦੌਰਾਨ ਘਰ ਵਿੱਚ ਅਰੁਣ ਕੁਮਾਰ ਦੀ ਪਤਨੀ ਅਤੇ ਧੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਲੁਟੇਰਿਆਂ ਨੇ ਪਿਸਤੌਲ ਦੀ ਨੋਕ ’ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਇਸ ਸਬੰਧੀ ਐੱਸਐੱਚਓ ਮੁਖਤਿਆਰ ਸਿੰਘ ਨੇ ਕਿਹਾ ਕਿ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।