ਬੰਗਲੂਰੂ, 8 ਅਗਸਤ
ਇੱਥੋਂ ਦੀ ਅਦਾਲਤ ਨੇ ਈਡੀ ਵੱਲੋਂ ਨੈਸ਼ਨਲ ਹੇਰਾਲਡ ਕੇਸ ਨਾਲ ਜੁੜੇ ਦੋ ਸਾਲ ਪੁਰਾਣੇ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਤੋਂ ਵਾਰ-ਵਾਰ ਪੁੱਛਗਿੱਛ ਕੀਤੇ ਜਾਣ ਖ਼ਿਲਾਫ਼ ਮੁਜ਼ਾਹਰੇ ਵਿੱਚ ਸ਼ਮੂਲੀਅਤ ਸਬੰਧੀ ਕੇਸ ’ਚ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਤੇ ਉਪ ਮੁੱਖ ਮੰਤਰੀ ਡੀ ਕੇ ਸ਼ਿਵ ਕੁਮਾਰ ਨੂੰ ਅੱਜ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 29 ਅਗਸਤ ਨੂੰ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਹ ਪ੍ਰਦਰਸ਼ਨ ਕਰਨਾਟਕ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜੂਨ 2022 ਵਿੱਚ ਜਥੇਬੰਦੀ ਕੀਤਾ ਗਿਆ ਸੀ। -ਪੀਟੀਆਈ