ਪੱਤਰ ਪ੍ਰੇਰਕ
ਜਲੰਧਰ, 10 ਅਗਸਤ
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਦੀ ਅਗਵਾਈ ਹੇਠ ਜ਼ਿਲ੍ਹਾ ਜਲੰਧਰ ਦੇ ਮਜ਼ਦੂਰ ਆਗੂਆਂ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੂੰ ਮੰਗ ਪੱਤਰ ਦੇ ਕੇ ਚੋਣ ਵਾਅਦਿਆਂ ਅਨੁਸਾਰ ਦਿੱਤੀਆਂ ਗਾਰੰਟੀਆਂ ਸਮੇਤ ਮਜ਼ਦੂਰਾਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਫੌਰੀ ਲਾਗੂ ਕਰਨ ਦੀ ਮੰਗ ਕੀਤੀ। ਜਥੇਬੰਦੀ ਦੇ ਇਲਾਕਾ ਨਕੋਦਰ ਸ਼ਾਹਕੋਟ ਦੇ ਪ੍ਰਧਾਨ ਹਰਪਾਲ ਬਿੱਟੂ ਨੇ ਦੱਸਿਆ ਕਿ ਜਦੋਂ ਤੋਂ ‘ਆਪ’ ਸਰਕਾਰ ਹੋਂਦ ਵਿੱਚ ਆਈ ਹੈ, ਇਸ ਨੇ ਮਜ਼ਦੂਰਾਂ ਨਾਲ ਘੋਰ ਵਿਤਕਰੇਬਾਜ਼ੀ ਦੀ ਨੀਤੀ ਅਪਣਾ ਰੱਖੀ ਹੈ। ਇਸ ਮੌਕੇ ਜਥੇਬੰਦੀ ਦੇ ਇਲਾਕਾ ਨਕੋਦਰ ਸ਼ਾਹਕੋਟ ਦੇ ਪ੍ਰਧਾਨ ਹਰਪਾਲ ਬਿੱਟੂ ਤੇ ਸਕੱਤਰ ਸੁਖਜਿੰਦਰ ਲਾਲੀ ਨੇ ਵੀ ਸੰਬੋਧਨ ਕੀਤਾ।