ਲਖਨਊ, 11 ਸਤੰਬਰ
ਉੱਤਰ ਪ੍ਰਦੇਸ਼ ਦੇ ਲਖਨਊ ਵਿੱਚ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਗ਼ੈਰਕਾਨੂੰਨੀ ਤੌਰ ’ਤੇ ਧਰਮ ਪਰਿਵਰਤਨ ਕਰਵਾਉਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਮੁਹੰਮਦ ਉਮਰ ਗੌਤਮ ਅਤੇ ਮੌਲਾਨਾ ਕਲੀਮ ਸਿਦਿੱਕੀ ਸਮੇਤ 12 ਜਣਿਆਂ ਨੂੰ ਅੱਜ ਉਮਰ ਕੈਦ, ਜਦਕਿ ਚਾਰ ਹੋਰਾਂ ਦੋਸ਼ੀਆਂ ਨੂੰ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸਾਰਿਆਂ ਨੂੰ ਮੰਗਲਵਾਰ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਅੱਜ ਸਜ਼ਾ ਦਾ ਐਲਾਨ ਕੀਤਾ ਗਿਆ ਹੈ।