ਨਵੀਂ ਦਿੱਲੀ, 12 ਸਤੰਬਰ
ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮਹਿਲਾ ਪਹਿਲਵਾਨਾਂ ਵੱਲੋਂ ਜਿਨਸੀ ਸ਼ੋਸ਼ਣ ਦੇ ਲਾਏ ਦੋਸ਼ਾਂ ਦੇ ਮਾਮਲੇ ’ਚ ਦਿੱਲੀ ਦੀ ਅਦਾਲਤ 23 ਸਤੰਬਰ ਨੂੰ ਮੁੜ ਸੁਣਵਾਈ ਸ਼ੁਰੂ ਕਰ ਸਕਦੀ ਹੈ। ਅੱਜ ਪਹਿਲਵਾਨ ਦੇ ਅਦਾਲਤ ਵਿੱਚ ਪੇਸ਼ ਨਾ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਵਧੀਕ ਚੀਫ ਜੁਡੀਸ਼ੀਅਲ ਮੈਜਿਸਟਰੇਟ ਪ੍ਰਿਯੰਕਾ ਰਾਜਪੂਤ ਨੇ ਸੁਣਵਾਈ ਮੁਲਤਵੀ ਕਰ ਦਿੱਤੀ। ਅਦਾਲਤ ਨੇ 10 ਮਈ ਨੂੰ ਛੇ ਮਹਿਲਾ ਪਹਿਲਵਾਨਾਂ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ਵਿੱਚ ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਡਬਲਿਊਐੱਫਆਈ ਮੁਖੀ ਖ਼ਿਲਾਫ਼ ਜਿਨਸੀ ਸ਼ੋਸ਼ਣ ਤੇ ਹੋਰ ਦੋਸ਼ ਆਇਦ ਕਰਨ ਦਾ ਹੁਕਮ ਦਿੱਤਾ ਸੀ। -ਪੀਟੀਆਈ
News Source link
#ਅਦਲਤ #ਚ #ਬਰਜ #ਭਸ਼ਣ #ਖਲਫ #ਨ #ਮੜ #ਸ਼ਰ #ਹ #ਸਕਦ #ਹ #ਕਰਵਈ